ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ, ਵੋਟਰਾਂ 'ਚ ਭਾਰੀ ਉਤਸ਼ਾਹ (ਤਸਵੀਰਾਂ)

06/23/2022 8:57:13 AM

ਸੰਗਰੂਰ (ਵਿਜੇ ਸਿੰਗਲਾ) : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ 23 ਜੂਨ ਦੀ ਸਵੇਰੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਵੋਟਾਂ ਪੈਣ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋਈ। ਸੰਗਰੂਰ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਵੋਟਾਂ ਪਾਉਣ ਲਈ ਵੋਟਰਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਤਰੀਕੇ ਨਾਲ ਪੋਲਿੰਗ ਬੂਥ ਸਜਾਏ ਗਏ ਹਨ। ਵੋਟਾਂ ਪਾਉਣ ਲਈ ਅੱਜ ਸਵੇਰ ਤੋਂ ਹੀ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। 

ਇਹ ਵੀ ਪੜ੍ਹੋ : ਅਹਿਮ ਖ਼ਬਰ : PSEB ਨੇ ਡੰਮੀ ਦਾਖ਼ਲਿਆਂ 'ਤੇ ਲਿਆ ਗੰਭੀਰ ਨੋਟਿਸ, ਨਵੇਂ ਹੁਕਮ ਕੀਤੇ ਜਾਰੀ


ਇਹ ਮੁੱਖ ਉਮੀਦਵਾਰ ਲੜ ਰਹੇ ਚੋਣ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਬਣਨ ਦੇ ਬਾਅਦ ਭਗਵੰਤ ਮਾਨ ਵੱਲੋਂ ਇਸ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਸ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ। ਹੁਣ ਇੱਥੇ ਹੋ ਰਹੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਆਮ ਵਰਕਰ ਗੁਰਮੇਲ ਸਿੰਘ ਚੋਣਾਂ ਲੜ ਰਹੇ ਹਨ। ਕਾਂਗਰਸ ਵੱਲੋਂ ਦਲਬੀਰ ਸਿੰਘ ਗੋਲਡੀ ਇਸ ਸੀਟ ਤੋਂ ਚੋਣਾਂ ਲੜ ਰਹੇ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਟਿਕਟ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ', ਇਸ ਬਜ਼ੁਰਗ ਨਾਲ ਵਾਪਰੇ ਹਾਦਸੇ ਬਾਰੇ ਸੁਣ ਰੌਂਗਟੇ ਖੜ੍ਹੇ ਹੋ ਜਾਣਗੇ

ਇਸ ਦੇ ਨਾਲ ਹੀ ਭਾਜਪਾ ਵੱਲੋਂ ਕੇਵਲ ਢਿੱਲੋਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜਦੋਂ ਕਿ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਸਿੰਘ ਮਾਨ ਇੱਥੇ ਚੋਣਾਂ ਲੜ ਰਹੇ ਹਨ। ਹਲਕੇ ’ਚ ਕੁੱਲ 15,69,240 ਵੋਟਰ ਹਨ, ਜਿਨ੍ਹਾਂ ’ਚ 8,30,056 ਪੁਰਸ਼, 7,39,140 ਔਰਤਾਂ ਅਤੇ 44 ਟਰਾਂਸਜੈਂਡਰ ਸ਼ਾਮਲ ਹਨ। 
ਇਹ ਵੀ ਪੜ੍ਹੋ : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪੂਰੀ ਤਰ੍ਹਾਂ ਦੂਰ ਰਹੇ ਪੰਜਾਬ ਦੇ 6 ਸੰਸਦ ਮੈਂਬਰ


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita