ਸੰਗਰੂਰ ਜ਼ਿਮਨੀ ਚੋਣ : 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪਾਈ ਵੋਟ, ਆਖੀ ਇਹ ਗੱਲ (ਤਸਵੀਰਾਂ)

Thursday, Jun 23, 2022 - 09:59 AM (IST)

ਸੰਗਰੂਰ ਜ਼ਿਮਨੀ ਚੋਣ : 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪਾਈ ਵੋਟ, ਆਖੀ ਇਹ ਗੱਲ (ਤਸਵੀਰਾਂ)

ਭਵਾਨੀਗੜ੍ਹ (ਕਾਂਸਲ) : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਸੱਤਾਧਾਰੀ  ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਿੰਡ ਘਰਾਚੋਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਸ ਚੋਣ 'ਚ ਉਨ੍ਹਾਂ ਦੀ ਹੀ ਜਿੱਤ ਹੋਵੇਗੀ ਅਤੇ ਹਲਕੇ ਦੇ ਲੋਕ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੰਸਦ ਵਿੱਚ ਭੇਜਣਗੇ।

ਇਹ ਵੀ ਪੜ੍ਹੋ : ਅਹਿਮ ਖ਼ਬਰ : PSEB ਨੇ ਡੰਮੀ ਦਾਖ਼ਲਿਆਂ 'ਤੇ ਲਿਆ ਗੰਭੀਰ ਨੋਟਿਸ, ਨਵੇਂ ਹੁਕਮ ਕੀਤੇ ਜਾਰੀ

PunjabKesari

ਜ਼ਿਮਨੀ ਚੋਣ ਦੌਰਾਨ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਵਿਚਲੇ ਬੂਥਾਂ 'ਤੇ ਕੀਤੇ ਗਏ ਦੌਰੇ ਦੌਰਾਨ ਦੇਖਿਆ ਗਿਆ ਕਿ ਸਰਕਾਰ ਵੱਲੋਂ ਇੱਥੇ ਸੁਰੱਖਿਆ ਦੇ ਭਾਵੇਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਪਰ ਗਰਮੀ ਤੋਂ ਬਚਾਅ ਲਈ ਕੋਈ ਵੀ ਪ੍ਰਬੰਧ ਨਾ ਕੀਤੇ ਜਾਣ ਕਰ ਕੇ ਆਮ ਵੋਟਰਾਂ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਦੀ ਜੰਮ ਕੇ ਨਿਖ਼ੇਧੀ ਕੀਤੀ ਗਈ। ਸਥਾਨਕ ਸ਼ਹਿਰ ਦੀ ਅਨਾਜ ਮੰਡੀ ਵਿਖੇ ਸਥਿਤ ਮਾਰਕਿਟ ਕਮੇਟੀ ਦਫ਼ਤਰ ਵਿਖੇ ਚੋਣ ਬੂਥ 'ਤੇ ਕੀਤੇ ਗਏ ਦੌਰੇ ਦੌਰਾਨ ਦੇਖਿਆ ਗਿਆ ਕਿ ਵੋਟ ਪਾਉਣ ਲਈ ਆਉਣ ਵਾਲੇ ਲੋਕਾਂ ਨੂੰ ਨਾ ਤਾਂ ਧੁੱਪ ਤੋਂ ਬਚਾਅ ਲਈ ਅਤੇ ਨਾ ਹੀ ਕੋਈ ਟੈਂਟ ਵਗੈਰਾ ਦਾ ਪ੍ਰਬੰਧ ਕੀਤਾ ਹੋਇਆ ਸੀ ਅਤੇ ਨਾ ਹੀ ਪੀਣ ਵਾਲੇ ਪਾਣੀ ਦੇ ਕੋਈ ਪ੍ਰਬੰਧ ਕੀਤੇ ਗਏ ਸਨ। ਇੱਥੇ ਆਮ ਵੋਟਰਾਂ ਦੇ ਬੈਠਣ ਲਈ ਵੀ ਕੁਰਸੀਆਂ ਵਗੈਰਾ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ : 'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ', ਇਸ ਬਜ਼ੁਰਗ ਨਾਲ ਵਾਪਰੇ ਹਾਦਸੇ ਬਾਰੇ ਸੁਣ ਰੌਂਗਟੇ ਖੜ੍ਹੇ ਹੋ ਜਾਣਗੇ

PunjabKesari

ਇੱਥੋਂ ਤੱਕ ਕਿ ਇੱਥੇ ਮਾਸਕ ਸੈਨੀਟਾਈਜ਼ਰ ਤੇ ਹੋਰ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਆਏ ਸਿਹਤ ਮੁਲਾਜ਼ਮ ਵੀ ਸਟਾਲ ਲਗਾਉਣ ਲਈ ਕੁਰਸੀਆਂ ਤੇ ਟੇਬਲਾਂ ਦੀ ਪ੍ਰਾਪਤੀ ਲਈ ਪਰੇਸ਼ਾਨੀਆਂ ਦਾ ਸਾਹਮਣਾ ਕਰਦੇ ਨਜ਼ਰ ਆਏ। ਇੱਥੇ ਮੌਜੂਦ ਅਧਿਕਾਰੀਆਂ ਨਾਲ ਜਦੋਂ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਇਹ ਮੰਨਿਆ ਕਿ ਟੈਂਟਾਂ ਅਤੇ ਪੀਣ ਵਾਲੇ ਪਾਣੀ ਦੀ ਘਾਟ ਕਾਰਨ ਗਰਮੀ ਵਿੱਚ ਵੋਟਰ ਪਰੇਸ਼ਾਨਹੋਣਗੇ ਅਤੇ ਵੋਟ ਫ਼ੀਸਦੀ ਘੱਟ ਹੋਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News