ਸੰਗਰੂਰ ਜ਼ਿਮਨੀ ਚੋਣ : ਦਲਬੀਰ ਗੋਲਡੀ ਤੇ ਬੀਬੀ ਕਮਲਦੀਪ ਕੌਰ ਸਣੇ 14 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ
Sunday, Jun 26, 2022 - 04:19 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ। ਜੇਕਰ ਮੁੱਖ ਪਾਰਟੀਆਂ ਦੀ ਗੱਲ ਕਰੀਏ ਤਾਂ ਅਕਾਲੀ ਦਲ ਫਾਡੀ ਰਿਹਾ। ਪਾਰਟੀ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਸਿਰਫ 44428 ਵੋਟਾਂ ਹਾਸਲ ਹੋਈਆਂ ਅਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਕਿਸ ਸਿਆਸੀ ਧਿਰ ਦੇ ਸਿਰ ਬੱਝੇਗਾ ਜੇਤੂ ਸਿਹਰਾ, ਅੱਜ ਹੋਵੇਗਾ ਫ਼ੈਸਲਾ
ਇਸ ਤੋਂ ਇਲਾਵਾ ਕਾਂਗਰਸ ਦੇ ਨੌਜਵਾਨ ਉਮੀਦਵਾਰ ਤੇ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ 79668 ਵੋਟਾਂ ਮਿਲੀਆਂ ਅਤੇ ਉਨ੍ਹਾਂ ਦੀ ਵੀ ਜ਼ਮਾਨਤ ਜ਼ਬਤ ਹੋ ਗਈ। ਪੰਜਾਬ ’ਚ ਆਪਣਾ ਆਧਾਰ ਬਣਾ ਰਹੀ ਭਾਜਪਾ ਨੂੰ ਵੀ ਝਟਕਾ ਲੱਗਿਆ। ਪਾਰਟੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਚੌਥੇ ਨੰਬਰ ’ਤੇ ਰਹੇ ਅਤੇ 66298 ਵੋਟਾਂ ਨਾਲ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ।
ਇਸ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਦੀਆਂ ਗੱਲਾਂ ਕਰੀਏ ਤਾਂ ਉਨ੍ਹਾਂ ਦੀਆਂ ਵੀ ਜ਼ਮਾਨਤਾਂ ਜ਼ਬਤ ਹੋ ਗਈਆਂ। ਇਨ੍ਹਾਂ 'ਚ ਹਸਨ ਮੁਹੰਮਦ (ਆਪਣੀ ਏਕਤਾ ਪਾਰਟੀ), ਜਗਮੋਹਨ ਸਿੰਘ (ਪੀਪਲਜ਼ ਆਫ਼ ਇੰਡੀਆ ਡੈਮੋਕ੍ਰੇਟਿਕ ਪਾਰਟੀ), ਅਜੈ ਕੁਮਾਰ, ਅਮਨਦੀਪ ਕੌਰ ਉੱਪਲ, ਸ਼ਕਤੀ ਕੁਮਾਰ ਗੁਪਤਾ, ਸੁਨੈਨਾ, ਕੁਲਵੀਰ ਸਿੰਘ, ਗਗਨਦੀਪ ਸਿੰਘ, ਜਗਪਾਲ ਸਿੰਘ, ਪੱਪੂ ਕੁਮਾਰ, ਰਤਨ ਲਾਲ ਸਿੰਗਲਾ (ਸਾਰੇ ਆਜ਼ਾਦ ਉਮੀਦਵਾਰ) ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਹਾਰਨ ਮਗਰੋਂ 'ਕਾਂਗਰਸ' ਦੀ ਰਾਹ ਹੋਈ ਮੁਸ਼ਕਲ, ਇਹ ਰਹੇ ਹਾਰ ਦੇ ਮੁੱਖ ਕਾਰਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ