ਸੰਗਰੂਰ ਜ਼ਿਮਨੀ ਚੋਣ ਹਾਰਨ ਮਗਰੋਂ 'ਕਾਂਗਰਸ' ਦੀ ਰਾਹ ਹੋਈ ਮੁਸ਼ਕਲ, ਇਹ ਰਹੇ ਹਾਰ ਦੇ ਮੁੱਖ ਕਾਰਨ
Sunday, Jun 26, 2022 - 03:35 PM (IST)
ਲੁਧਿਆਣਾ (ਹਿਤੇਸ਼) : ਸੰਗਰੂਰ ਦੇ ਚੋਣ ਨਤੀਜਿਆਂ ਦੇ ਮੱਦੇਨਜ਼ਰ ਕਾਂਗਰਸ ਦੀ ਹਾਲਤ ਕਾਫ਼ੀ ਪਤਲੀ ਹੋ ਗਈ ਹੈ, ਜਿਸ ਦਾ ਵੱਡਾ ਕਾਰਨ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਜਨਤਾ ਦੀ ਨਾਰਾਜ਼ਗੀ ਤੋਂ ਇਲਾਵਾ ਪਾਰਟੀ ਦੀ ਧੜੇਬੰਦੀ ਅਤੇ ਜ਼ਿਆਦਾਤਰ ਆਗੂਆਂ ਵੱਲੋਂ ਦੂਜੀਆਂ ਪਾਰਟੀਆਂ 'ਚ ਸ਼ਾਮਲ ਹੋਣ ਨੂੰ ਮੰਨਿਆ ਜਾ ਰਿਹਾ ਹੈ। ਹਾਲਾਂਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਬਣੇ ਮਾਹੌਲ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਭੁਨਾਉਣ ਲਈ ਕਾਂਗਰਸ ਵੱਲੋਂ ਅੱਡੀ-ਚੋਟੀ ਦਾ ਜ਼ੋਰ ਲਾਇਆ ਗਿਆ ਸੀ ਪਰ ਨਤੀਜਿਆਂ ਨੇ ਪਾਰਟੀ ਨੂੰ ਨਿਰਾਸ਼ ਕਰ ਦਿੱਤਾ ਹੈ, ਜਿਸ ਕਾਰਨ ਕਾਂਗਰਸੀ ਵਰਕਰਾਂ ਦਾ ਮਨੋਬਲ ਕਾਫ਼ੀ ਕਮਜ਼ੋਰ ਹੋ ਜਾਵੇਗਾ। ਇਸ ਦਾ ਅਸਰ ਆਉਣ ਵਾਲੀ ਨਗਰ ਨਿਗਮ ਅਤੇ ਲੋਕ ਸਭਾ ਚੋਣਾਂ 'ਚ ਦੇਖਣ ਨੂੰ ਮਿਲੇਗਾ, ਜਿਸ ਦੌਰਾਨ ਕਾਂਗਰਸ ਨੂੰ ਆਪਣੀ ਸਥਿਤੀ ਮਜ਼ਬੂਤ ਹੋਣ ਦੀ ਉਮੀਦ ਸੀ। ਕਾਂਗਰਸ ਦੇ ਉਮੀਦਵਾਰ ਦਲਬੀਰ ਸਿੰਘ ਗੋਲਡੀ ਜ਼ਿਮਨੀ ਚੋਣ ਦੌਰਾਨ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੇ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਕਿਸ ਸਿਆਸੀ ਧਿਰ ਦੇ ਸਿਰ ਬੱਝੇਗਾ ਜੇਤੂ ਸਿਹਰਾ, ਅੱਜ ਹੋਵੇਗਾ ਫ਼ੈਸਲਾ
ਇਹ ਵੀ ਰਹੇ ਕਾਂਗਰਸ ਦੇ ਹਾਸ਼ੀਏ 'ਤੇ ਜਾਣ ਦੇ ਕਾਰਨ
ਕਾਂਗਰਸ ਦੇ ਹਾਰ ਦੇ ਕਈ ਵੱਡੇ ਕਾਰਨ ਦੇਖੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਡਾਵਾਂਡੋਲ ਹਾਲਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਨਾਲ ਵੀ ਪੰਜਾਬ ਕਾਂਗਰਸ ਕਮਜ਼ੋਰ ਪੈ ਗਈ, ਜਿਸ ਦਾ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਵੀ ਖਾਮਿਆਜ਼ਾ ਭੁਗਤਣਾ ਪਿਆ। ਇਸ ਤੋਂ ਇਲਾਵਾ ਹੋਰ ਵੀ ਕਈ ਅਜਿਹੇ ਕਾਰਨ ਹੈ, ਜਿਸ ਨੇ ਕਾਂਗਰਸ ਦੇ ਗ੍ਰਾਫ਼ ਨੂੰ ਘਟਾ ਦਿੱਤਾ ਅਤੇ ਪਾਰਟੀ ਨੂੰ ਜ਼ਿਮਨੀ ਚੋਣ ਦੌਰਾਨ ਵੀ ਹਾਰ ਦਾ ਮੂੰਹ ਦੇਖਣਾ ਪਿਆ। ਸੰਗਰੂਰ ਤੋਂ ਜ਼ਿਮਨੀ ਚੋਣ ਲੜ ਰਹੇ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਗੋਲਡੀ ਬੁਰੀ ਤਰ੍ਹਾਂ ਹਾਰ ਗਏ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨਤੀਜਿਆਂ ਦੌਰਾਨ 'ਸਿਮਰਨਜੀਤ ਸਿੰਘ ਮਾਨ' ਪਹਿਲੇ ਨੰਬਰ 'ਤੇ, ਜਾਣੋ ਹੁਣ ਤੱਕ ਸਾਹਮਣੇ ਆਏ ਰੁਝਾਨ
ਇਹ ਕਾਰਨ ਬਣੇ ਪਾਰਟੀ ਦੀ ਹਾਰ ਦਾ ਕਾਰਨ
ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣਾ।
ਸਫ਼ਲ ਨਾ ਹੋ ਸਕਿਆ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਫਾਰਮੂਲਾ।
ਨਵਜੋਤ ਸਿੱਧੂ ਨੂੰ ਕੀਤਾ ਗਿਆ ਨਜ਼ਰਅੰਦਾਜ਼।
ਨਵਜੋਤ ਸਿੱਧੂ ਦਾ ਜੇਲ੍ਹ ਜਾਣਾ।
ਕਈ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦਾ ਪਾਰਟੀ ਨੂੰ ਛੱਡਣਾ।
ਸੰਗਰੂਰ ਚੋਣਾਂ ਦੌਰਾਨ ਕਈ ਹਲਕਾ ਇੰਚਾਰਜਾਂ ਵੱਲੋਂ ਪਾਰਟੀ ਦਾ ਸਾਥ ਛੱਡਣਾ।
ਸੁਨੀਲ ਜਾਖੜ ਦਾ ਕਾਂਗਰਸ ਛੱਡ ਭਾਜਪਾ 'ਚ ਸ਼ਾਮਲ ਹੋਣਾ।
ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਫਸਵੇਂ ਮੁਕਾਬਲੇ ਦੌਰਾਨ 'ਸਿਮਰਨਜੀਤ ਸਿੰਘ ਮਾਨ' ਜੇਤੂ, 'ਆਪ' ਦੇ ਗੁਰਮੇਲ ਘਰਾਚੋਂ ਹਾਰੇ
ਕਈ ਹਲਕਾ ਇੰਚਾਰਜਾਂ ਦਾ ਸਰਗਰਮ ਰੂਪ ਨਾਲ ਕੰਮ ਨਾ ਕਰਨਾ।
ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਜੇਲ੍ਹ ਜਾਣਾ।
ਸਾਬਕਾ ਮੰਤਰੀ ਓ. ਪੀ. ਸੋਨੀ 'ਤੇ ਵੱਡੇ ਘਪਲੇ ਦੇ ਦੋਸ਼ ਲੱਗਣਾ।
ਕਾਂਗਰਸੀ ਸੰਸਦ ਮੈਂਬਰਾਂ ਦਾ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਦੂਰ ਰਹਿਣਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ