ਸੰਗਰੂਰ ਜ਼ਿਮਨੀ ਚੋਣ : 'ਵੋਟਾਂ' ਦੀ ਗਿਣਤੀ ਹੋਈ ਸ਼ੁਰੂ, ਕਾਊਂਟਿੰਗ ਸੈਂਟਰਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ

Sunday, Jun 26, 2022 - 08:19 AM (IST)

ਸੰਗਰੂਰ ਜ਼ਿਮਨੀ ਚੋਣ : 'ਵੋਟਾਂ' ਦੀ ਗਿਣਤੀ ਹੋਈ ਸ਼ੁਰੂ, ਕਾਊਂਟਿੰਗ ਸੈਂਟਰਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਸੰਗਰੂਰ/ਧੂਰੀ (ਦਵਿੰਦਰ) : ਸੰਗਰੂਰ ਜ਼ਿਮਨੀ ਚੋਣ ਲਈ 23 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਸੰਗਰੂਰ ਜ਼ਿਮਨੀ ਚੋਣ ਦਾ ਨਤੀਜਾ ਅੱਜ ਸ਼ਾਮ ਤੱਕ ਆਵੇਗਾ। ਇਸ ਦੇ ਲਈ ਬਰਨਾਲਾ ਤੇ ਧੂਰੀ 'ਚ ਕਾਊਂਟਿੰਗ ਸੈਂਟਰ ਬਣਾਏ ਗਏ ਹਨ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਕਿਸ ਸਿਆਸੀ ਧਿਰ ਦੇ ਸਿਰ ਬੱਝੇਗਾ ਜੇਤੂ ਸਿਹਰਾ, ਅੱਜ ਹੋਵੇਗਾ ਫ਼ੈਸਲਾ

PunjabKesari

ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸਣਯੋਗ ਹੈ ਕਿ ਸੰਗਰੂਰ 'ਚ ਇਸ ਵੇਲੇ ਪੰਜ ਕੋਣਾ ਮੁਕਾਬਲਾ ਹੈ ਅਤੇ ਇਹ ਦੇਖਣ ਵਾਲੀ ਗੱਲ ਹੋਵੇਗੀ ਕਿ ਆਖ਼ਰ ਇਹ ਮੁਕਾਬਲਾ ਕੌਣ ਜਿੱਤੇਗਾ।

PunjabKesari
ਇਹ ਵੀ ਪੜ੍ਹੋ : ਵੱਡੀ ਖ਼ਬਰ : ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ IAS ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਦੀ ਗੋਲੀ ਲੱਗਣ ਕਾਰਨ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News