ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਕੇਵਲ ਢਿੱਲੋਂ ਨੇ ਭਰਿਆ ਨਾਮਜ਼ਦਗੀ ਪੱਤਰ
Wednesday, Apr 24, 2019 - 02:44 PM (IST)
![ਕੈਪਟਨ ਅਮਰਿੰਦਰ ਦੀ ਹਾਜ਼ਰੀ 'ਚ ਕੇਵਲ ਢਿੱਲੋਂ ਨੇ ਭਰਿਆ ਨਾਮਜ਼ਦਗੀ ਪੱਤਰ](https://static.jagbani.com/multimedia/2019_4image_14_43_417871710g.jpg)
ਸੰਗਰੂਰ (ਬੇਦੀ) : ਸੰਗਰੂਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਕੇਵਲ ਸਿੰਘ ਢਿਲੋਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਹਲਕੇ ਦੀ ਸਮੂਹ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ। ਨਾਮਜ਼ਦਗੀ ਭਰਨ ਤੋਂ ਬਾਅਦ ਕੈਪਟਨ ਨੇ ਸਨ ਰਾਈਜ਼ ਰਿਜੋਰਟਸ ਵਿਖੇ ਰੱਖੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸਮੂਹ ਪੰਜਾਬੀਆਂ ਨੂੰ ਮੋਦੀ ਦੇ ਤਾਨਾਸ਼ਾਹੀ ਰਾਜ ਤੋਂ ਮੁਕਤੀ ਦਿਵਾ ਕੇ ਲੋਕ ਹਿਤੇਸ਼ੀ ਕਾਂਗਰਸ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਬਾਦਲਾਂ 'ਤੇ ਵਰ੍ਹਦਿਆਂ ਕਿਹਾ ਕਿ ਲੋਕ ਬਾਦਲਾਂ ਵੱਲੋਂ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਬਦਲਾ ਕਾਂਗਰਸ ਨੂੰ ਵੋਟਾਂ ਪਾ ਕੇ ਜ਼ਰੂਰ ਲੈਣਗੇ। ਇਸ ਮੌਕੇ 'ਤੇ ਸ੍ਰੀ ਵਿਜੇਇੰਦਰ ਸਿੰਗਲਾ, ਰਜੀਆ ਸੁਲਤਾਨਾ,ਦਲਵੀਰ ਗੋਲਡੀ, ਜਸਵਿੰਦਰ ਧੀਮਾਨ ਆਦਿ ਵੱਲੋਂ ਵੀ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਸੰਬੋਧਨ ਕੀਤਾ ਗਿਆ।