ਸਰਕਾਰੀ ਸਕੂਲਾਂ ਨੂੰ ਗ੍ਰਾਂਟ ਜਾਰੀ, ਹੁਣ ਸਹੂਲਤਾਂ ਤੋਂ ਵਾਂਝੇ ਨਹੀਂ ਰਹਿਣਗੇ ਬੱਚੇ

Saturday, Jul 27, 2019 - 10:39 AM (IST)

ਸਰਕਾਰੀ ਸਕੂਲਾਂ ਨੂੰ ਗ੍ਰਾਂਟ ਜਾਰੀ, ਹੁਣ ਸਹੂਲਤਾਂ ਤੋਂ ਵਾਂਝੇ ਨਹੀਂ ਰਹਿਣਗੇ ਬੱਚੇ

ਸੰਗਰੂਰ (ਯਾਦਵਿੰਦਰ) : ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਹਿਤਰੀ ਲਈ ਕਾਂਗਰਸ ਸਰਕਾਰ ਯਤਨਸ਼ੀਲ ਹੈ ਤੇ ਇਨ੍ਹਾਂ ਸਕੂਲਾਂ ਅੰਦਰ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲਬੱਧ ਕਰਵਾਉਣ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਸਮੇਂ-ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ।

ਹੁਣ ਕੈਪਟਨ ਸਰਕਾਰ ਨੇ ਸੂਬੇ ਦੇ 18,522 ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਗਰਾਂਟ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗ੍ਰਾਂਟ ਬੰਦ ਪਏ ਉਪਕਰਨਾਂ ਨੂੰ ਤਬਦੀਲ ਕਰਦਿਆਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖੇਡ ਸਮੱਗਰੀ, ਖੇਡਾਂ/ਲੈਬਾਰਟਰੀ ਦਾ ਸਾਜ਼ੋ ਸਾਮਾਨ ਤੇ ਅਧਿਆਪਨ ਸਮੱਗਰੀ ਆਦਿ ਖਰਚਿਆਂ ਲਈ ਹੈ। ਉਨ੍ਹਾਂ ਕਿਹਾ ਕਿ ਇਸ ਗਰਾਂਟ ਦੀ ਵਰਤੋਂ ਸਲਾਨਾ ਰੱਖ-ਰਖਾਅ ਅਤੇ ਮੌਜੂਦਾ ਸਕੂਲੀ ਇਮਾਰਤਾਂ ਦੀ ਮੁਰੰਮਤ, ਪਖਾਨੇ, ਪੀਣ ਵਾਲੇ ਪਾਣੀ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਜਿਹੀਆਂ ਹੋਰਨਾਂ ਸਹੂਲਤਾਂ ਲਈ ਵੀ ਕੀਤੀ ਜਾਵੇਗੀ।


author

cherry

Content Editor

Related News