ਸੰਗਰੂਰ : ਕਾਰਾਂ ਵਿਚਾਲੇ ਹੋਈ ਟੱਕਰ 'ਚ 5 ਲੋਕ ਗੰਭੀਰ ਜ਼ਖਮੀ

Friday, Sep 27, 2019 - 04:03 PM (IST)

ਸੰਗਰੂਰ : ਕਾਰਾਂ ਵਿਚਾਲੇ ਹੋਈ ਟੱਕਰ 'ਚ 5 ਲੋਕ ਗੰਭੀਰ ਜ਼ਖਮੀ

ਸੰਗਰੂਰ (ਬੇਦੀ) : ਸੰਗਰੂਰ ਦੇ ਨੇੜਲੇ ਪਿੰਡ ਗੁਰਦਾਸਪੁਰਾ ਵਿਖ ਦੋ ਗੱਡੀਆਂ ਦੀ ਟੱਕਰ ਵਿਚ 5 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

PunjabKesari

ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਇੰਚਾਰਜ ਡਾਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਦੇ ਦੱਸਣ ਮੁਤਾਬਕ ਜਗਸੀਰ ਸਿੰਘ ਤੇ ਉਸ ਦੀ ਪਤਨੀ ਰਵਿੰਦਰ ਕੌਰ ਵਾਸੀ ਲੱਡਾ ਤੇ ਉਨ੍ਹਾਂ ਨਾਲ ਜਸਵੀਰ ਕੌਰ ਵਾਸੀ ਬਘਰੌਲ(ਪਟਿਆਲਾ), ਪ੍ਰਕਾਸ਼ ਕੌਰ ਲੱਡਾ ਤੇ ਕਿਰਨਦੀਪ ਕੌਰ ਵਾਸੀ ਗੁੰਮਟੀ ਅਲਟੋ ਗੱਡੀ ਰਾਹੀਂ ਪਿੰਡ ਲੱਡਾ ਨੂੰ ਜਾ ਰਹੇ ਸੀ। ਇਸ ਦੌਰਾਨ ਸਾਹਮਣਿਓਂ ਆ ਰਹੀ ਸਵਿੱਫਟ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਅਲਟੋ ਸਵਾਰ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਿੱਜੀ ਵਾਹਨ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਉਥੇ ਹੀ ਇਸ ਹਾਦਸੇ ਤੋਂ ਬਾਅਦ ਸਵਿੱਫਟ ਚਾਲਕ ਮੌਕੇ ਤੋਂ ਫਰਾਰ ਹੋ ਗਿਆ।


author

cherry

Content Editor

Related News