ਸੰਗਰੂਰ ਹਲਕੇ ’ਚ ਕਾਂਗਰਸ ਨੂੰ ਵੱਡਾ ਝਟਕਾ, ਬਲਤੇਜ ਸਿੱਧੂ ਅਕਾਲੀ ਦਲ ’ਚ ਸ਼ਾਮਲ
Thursday, Jan 20, 2022 - 12:16 PM (IST)
ਸੰਗਰੂਰ (ਦਲਜੀਤ ਸਿੰਘ ਬੇਦੀ) - ਵਿਧਾਨ ਸਭਾ ਹਲਕਾ ਸੰਗਰੂਰ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਆਗੂ ਬਲਤੇਜ ਸਿੰਘ ਸਿੱਧੂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਅਕਾਲੀ ਬਸਪਾ ਦੇ ਵਿਧਾਨ ਸਭਾ ਹਲਕਾ ਸੰਗਰੂਰ ਤੋ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਵਲੋਂ ਸਿੱਧੂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ
ਵਿਧਾਨ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਚੋਣ ਮੁਹਿੰਮ ਸਿਖ਼ਰ ’ਤੇ ਪੁੱਜ ਚੁੱਕੀ ਹੈ। ਅੱਜ ਵਿਨਰਜੀਤ ਗੋਲਡੀ ਵੱਲੋਂ ਖਿੱਲਰੀਆਂ ਸਮੇਤ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ ਗਿਆ। ਵੱਖ-ਵੱਖ ਪਿੰਡਾਂ ਵਿੱਚ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਸ: ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹਮੇਸ਼ਾ ਝੂਠ ਦੀ ਰਾਜਨੀਤੀ ਕੀਤੀ ਗਈ ਹੈ। ਪਿਛਲੇ ਦਿਨੀਂ ‘ਆਪ’ ਵੱਲੋਂ ਪੰਜਾਬੀਆਂ ਨਾਲ ਝੂਠ ਬੋਲਿਆ ਗਿਆ ਕਿ ਚੌਵੀ ਘੰਟੇ ਵਿੱਚ ਉਨ੍ਹਾਂ ਦੇ ਮੁੱਖ ਮੰਤਰੀ ਦੇ ਅਹੁਦੇ ਲਈ 8 ਲੱਖ ਫੋਨ ਆਏ। ਬੁੱਧੀਜੀਵੀ ਲੋਕ ਜਾਣਦੇ ਹਨ ਕਿ ਅਜਿਹਾ ਸੰਭਵ ਨਹੀਂ ਹੋ ਸਕਦਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ: ਉਪ ਮੁੱਖ ਮੰਤਰੀ ਦੇ ਘਰ ਨੇੜੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਫੈਲੀ ਸਨਸਨੀ
ਉਨ੍ਹਾਂ ਨੇ ਕਿਹਾ ਕਿ ਇਹ ਝੂਠ ਦੇ ਸਹਾਰੇ ਲੋਕਾਂ ਦੇ ਮਨਾਂ ਵਿੱਚ ਆਪਣੀ ਥਾਂ ਬਣਾਉਣੀ ਚਾਹੁੰਦੇ ਹਨ ਪਰ ਪੰਜਾਬ ਦੇ ਲੋਕ ਇਨ੍ਹਾਂ ਦਾ ਝੂਠ ਫੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿਧਾਇਕ ਨੇ ਪੰਜ ਸਾਲਾਂ ਵਿੱਚ ਹਲਕੇ ਵਿੱਚ ਵਿਕਾਸ ਕੰਮਾਂ ਦੇ ਨਾਂਅ ’ਤੇ ਰੱਜ ਕੇ ਲੁੱਟ ਕੀਤੀ, ਜਿਸਦਾ ਅਕਾਲੀ ਬਸਪਾ ਦੀ ਸਰਕਾਰ ਆਉਣ ’ਤੇ ਹਿਸਾਬ ਲਿਆ ਜਾਵੇਗਾ। ਗੋਲਡੀ ਨੇ ਪਿੰਡਾਂ ਵਾਲਿਆਂ ਨੂੰ ਵਿਸ਼ਵਾਸ ਦਵਾਇਆ ਕਿ ਜਿੱਤਣ ਉਪਰੰਤ ਉਹ ਪਿੰਡਾਂ ਦੇ ਲੋਕਾਂ ਦੀਆਂ ਬੁਨਿਆਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ।
ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ ਅਤੇ ਰੇਤ ਮਾਈਨਿੰਗ ਨੂੰ ਲੈ ਕੇ ਤਰੁਣ ਚੁੱਘ ਦਾ CM ਚੰਨੀ ’ਤੇ ਤਿੱਖਾ ਹਮਲਾ, ਮੰਗਿਆ ਅਹੁਦੇ ਤੋਂ ਅਸਤੀਫ਼ਾ
ਇਸ ਦੌਰਾਨ ਪਿੰਡਾਂ ਦੇ ਲੋਕਾਂ ਨੇ ਵਿਨਰਜੀਤ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵਿਧਾਨ ਸਭਾ ਵਿੱਚ ਭੇਜਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਰਾਮ ਸਿੰਘ ਸਾਬਕਾ ਸਰਪੰਚ ਭੁਪਿੰਦਰ ਸਿੰਘ, ਪੰਚ ਹਰੀਨੰਦ ਸਿੰਘ, ਅਵਤਾਰ ਸਿੰਘ, ਨੌਜਵਾਨ ਯੂਥ ਆਗੂ ਅਤੇ ਬਲਤੇਜ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਸੁਨੀਲ ਦੱਤੀ ਨੇ ਕੁੰਵਰ ਵਿਜੈ ਪ੍ਰਤਾਪ ਤੇ ਅਨਿਲ ਜੋਸ਼ੀ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ (ਵੀਡੀਓ)