ਸੰਗਰੂਰ ਜ਼ਿਲ੍ਹੇ ’ਚ ਕੋਰੋਨਾ ਨੇ ਮੁੜ ਫੜ੍ਹੀ ਰਫ਼ਤਾਰ, ਹੁਣ ਤੱਕ 5 ਹਜ਼ਾਰ ਦੇ ਕਰੀਬ ਪੁੱਜੀ ਪੀੜਤਾਂ ਦੀ ਗਿਣਤੀ

Thursday, Mar 18, 2021 - 06:23 PM (IST)

ਸੰਗਰੂਰ (ਬੇਦੀ/ਰਿਖੀ): ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਜਾਨਲੇਵਾ ਹਮਲਾ ਜਾਰੀ ਹੈ ਅਤੇ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ’ਚ ਅੱਜ ਫਿਰ 25 ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ ਬਲਾਕ ਧੂਰੀ ਦਾ ਇਕ 68 ਸਾਲਾ ਵਿਅਕਤੀ ਕੋਰੋਨਾ ਦੀ ਭੇਟ ਚੜ੍ਹ ਗਿਆ ਹੈ।

ਇਹ ਵੀ ਪੜ੍ਹੋ:  ਜਲੰਧਰ: ਹਵੇਲੀ ਰੈਸਟੋਰੈਂਟ ਦੇ ਸੀ.ਈ.ਓ. ਦੀ ਨਾਕੇ 'ਤੇ ਪੁਲਸ ਵੱਲੋਂ ਕੁੱਟਮਾਰ, ਮਾਮਲਾ ਭਖਿਆ

ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਬੀਤੇ ਦਿਨ ਲਏ ਗਏ ਟੈਸਟਾਂ ’ਚੋਂ ਸਿਹਤ ਬਲਾਕ ਸੰਗਰੂਰ ’ਚ 2, ਧੂਰੀ ’ਚ 2, ਸਿਹਤ ਬਲਾਕ ਮਾਲੇਰਕੋਟਲਾ ’ਚ 3, ਅਮਰਗੜ੍ਹ ’ਚ 1,ਪੰਜਗਰਾਈਆਂ ’ਚ 1, ਬਲਾਕ ਸ਼ੇਰਪੁਰ ’ਚ 4, ਲੌਂਗੋਵਾਲ ’ਚ 1, ਕੌਹਰੀਆਂ ’ਚ 3, ਸੁਨਾਮ ’ਚ 2, ਭਵਾਨੀਗੜ੍ਹ ’ਚ 5, ਮੂਨਕ ’ਚ 1, ਅਹਿਮਦਗੜ੍ਹ ’ਚ 2, ਕੌਹਰੀਆਂ ’ਚ 1 ਪਾਜ਼ੇਟਿਵ ਆਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੁੱਲ 4909 ਕੇਸ ਹਨ, ਜਿਨ੍ਹਾਂ ’ਚੋਂ 4506 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਅਜੇ ਵੀ ਕੁੱਲ 189 ਕੇਸ ਐਕਟਿਵ ਚੱਲ ਰਹੇ ਹਨ ਅਤੇ 9 ਵਿਅਕਤੀ ਕੋਰੋਨਾ ਜੰਗ ਜਿੱਤ ਕੇ ਠੀਕ ਹੋ ਚੁੱਕੇ ਹਨ ਜਦਕਿ 214 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।

ਇਹ ਵੀ ਪੜ੍ਹੋ: ਪੁੱਤਰ ਕੋਲ ਵਿਦੇਸ਼ ਜਾਣਾ ਵੀ ਨਾ ਹੋਇਆ ਨਸੀਬ, ਭਿਆਨਕ ਹਾਦਸੇ ’ਚ ਹੋਈ ਮੌਤ

ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 4909
ਐਕਟਿਵ ਕੇਸ 189
ਠੀਕ ਹੋਏ 4506
ਮੌਤਾਂ 214

ਕੋਰੋਨਾ ਵਾਇਰਸ ਤੋਂ ਬਚਾਅ ਲਈ ਸਮੇਂ ਨਾਲ ਜਾਂਚ ਕਰਵਾਉਣਾ ਅਤਿ ਜ਼ਰੂਰੀ : ਡੀ.ਸੀ.
‘ਕੋਰੋਨਾ ਵਾਇਰਸ ਤੋਂ ਬਚਾਅ ਲਈ ਸਮੇਂ ਨਾਲ ਜਾਂਚ ਕਰਵਾਉਣੀ ਅਤਿ ਜ਼ਰੂਰੀ ਹੈ, ਕਿਉਂਕਿ ਮੁੱਢਲੇ ਪੜਾਅ ’ਚ ਨਤੀਜਾ ਸਾਹਮਣੇ ਆਉਣ ’ਤੇ ਮਹਾਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਹਫ਼ਤਾਵਰੀ ਫੇਸਬੁੱਕ ਲਾਇਵ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਰੂ-ਬਰੂ ਹੁੰਦਿਆਂ ਕੀਤਾ।

ਇਹ ਵੀ ਪੜ੍ਹੋ:  ਪਰਮਾਤਮਾ ਦੀ ਬਖ਼ਸ਼ਿਸ਼ ਨਾਲ ਮੁੜ ਆਇਆ 'ਫਤਿਹਵੀਰ', ਘਰ ’ਚ ਵਿਆਹ ਵਰਗਾ ਮਾਹੌਲ(ਤਸਵੀਰਾਂ)

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਕ ਇਕੱਠ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਸਾਵਧਾਨੀਆਂ ਦੀ ਘਾਟ ਨਾਲ ਕੋਵਿਡ-19 ਦੇ ਵੱਧਣ ਦਾ ਖਤਰਾ ਵੱਧ ਜਾਂਦਾ ਹੈ, ਇਸ ਲਈ ਜ਼ਰੂਰੀ ਹੈ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਲਾਹਕਾਰੀਆਂ ਦੀ ਪਾਲਣਾ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਵੈਕਸੀਨ ਲਾਈ ਜਾ ਰਹੀ ਹੈ। ਇਹ ਵੈਕਸੀਨ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਲਾਈ ਜਾ ਰਹੀ ਹੈ ਅਤੇ ਪ੍ਰਾਈਵੇਟ ਹਸਪਤਾਲਾਂ ’ਚ 250 ਰੁਪਏ ਪ੍ਰਤੀ ਖੁਰਾਕ ਅਦਾ ਕਰ ਕੇ ਲਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਕਈ ਮੁਲਕਾਂ ਕੋਲ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਵੈਕਸੀਨ ਨਹੀਂ ਹੈ ਪਰ ਸਾਡੇ ਕੋਲ ਇਹ ਵੈਕਸੀਨ ਉਪਲੱਬਧ ਹੈ, ਇਸ ਲਈ ਬਿਨਾਂ ਕਿਸੇ ਡਰ ਤੋਂ ਇਹ ਵੈਕਸੀਨ ਲਵਾ ਕੇ ਆਪਣੇ ਆਪ ਨੂੰ ਸੁਰੱਖਿਅਤ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ:  ਧੀ ਮ੍ਰਿਤਕ ਦੇਖ ਕੁਰਲਾ ਉੱਠੀ ਮਾਂ, ਅਖੀਰ ਤੱਕ ਰੋਂਦੀ ਰਹੀ, ਮੈਨੂੰ ਮੇਰੇ ਪੁੱਤ ਨਾਲ ਮਿਲਵਾ ਦਿਓ!

ਡਿਪਟੀ ਕਮਿਸ਼ਨਰ ਰਾਮਵੀਰ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ 2 ਲੱਖ 69 ਹਜ਼ਾਰ 233 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ਨਮੂਨਿਆਂ ’ਚੋਂ 2 ਲੱਖ 64 ਹਜ਼ਾਰ 224 ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ 4506 ਕੋਰੋਨਾ ਪਾਜ਼ੇਟਿਵ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਫ਼ਲ ਇਲਾਜ ਤੋਂ ਬਾਅਦ ਮਿਸ਼ਨ ਤਹਿਤ 9 ਮਰੀਜ਼ ਘਰੇਲੂ ਇਕਾਂਤਵਾਸ ਦੌਰਾਨ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋਏ।


Shyna

Content Editor

Related News