ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ, 3 ਨਵੇਂ ਮਾਮਲੇ ਆਏ ਸਾਹਮਣੇ
Thursday, May 28, 2020 - 12:18 PM (IST)
ਸੰਗਰੂਰ (ਦਲਜੀਤ ਬੇਦੀ): ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ’ਚ ਤਿੰਨ ਦਿਨਾਂ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰਾਜ ਕੁਮਾਰ ਨੇ ਦੱਸਿਆ ਕਿ 213 ਜਾਣਿਆਂ ਦੇ ਸੈਂਪਲ ਭੇਜੇ ਗਏ ਸਨ ਜਿਨ੍ਹਾਂ ’ਚੋਂ 210 ਜਾਣਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3 ਜਾਣੇ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ: ਕੋਰੋਨਾ ਤੋਂ ਬਾਅਦ ਹੁਣ ਪੰਜਾਬ 'ਚ ਟਿੱਡੀ ਦਲ ਦਾ ਹਮਲਾ, ਖੇਤੀਬਾੜੀ ਮਹਿਕਮੇ ਦੀਆਂ ਤਿਆਰੀਆਂ ਨਾਕਾਫ਼ੀ
ਉਨ੍ਹਾਂ ਦੱਸਿਆ ਕਿ ਜਸਪ੍ਰੀਤ ਕੌਰ ਪੁੱਤਰੀ ਆਸ਼ਾ ਪਾਜ਼ੇਟਿਵ , ਨਿਹਾਰਕਾ ਜੋ ਕਿ ਆਸ਼ਾ ਦੇ ਸੰਪਰਕ ’ਚ ਆਈ ਸੀ ਪਾਜ਼ੇਟਿਵ ਪਾਈ ਗਈ ਹੈ ਅਤੇ ਮੁਹੰਮਦ ਜਬਰੀਨ ਜੋ ਕਿ ਬਾਹਰਲੇ ਸੂਬੇ ਤੋਂ ਆਇਆ ਸੀ ਪਾਜ਼ੇਟਿਵ ਪਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਸੰਗਰੂਰ ਗਰੀਨ ਜ਼ੋਨ ’ਚ ਆ ਗਿਆ ਸੀ ਪਰ ਹੁਣ ਤਿੰਨ ਦਿਨ ਤੋਂ ਕੋਰੋਨਾ ਦੇ ਕੇਸ ਆਉਣ ਕਾਰਣ ਕੁੱਲ ਗਿਣਤੀ 6 ਹੋ ਗਈ ਹੈ।
ਇਹ ਵੀ ਪੜ੍ਹੋ: ਕੋਰੋਨਾ ਆਫਤ: ਲੁਧਿਆਣਾ ਦੀ ਰਵਨੀਤ ਕੌਰ ਨੇ 'ਭਾਰਤ ਦਾ ਮਜ਼ਦੂਰ' ਫਿਲਮ 'ਚ ਬਿਆਨ ਕੀਤਾ ਮਜ਼ਦੂਰਾਂ ਦਾ ਦਰਦ