ਪੰਜਾਬ 'ਚ ਖ਼ਤਮ ਹੋਣ ਦੀ ਕਗਾਰ 'ਤੇ ਕੋਰੋਨਾ ਵੈਕਸੀਨ, ਜ਼ਿਲ੍ਹਾ ਸੰਗਰੂਰ 'ਚ ਬੰਦ ਹੋਏ ਵੈਕਸੀਨੇਸ਼ਨ ਸੈਂਟਰ

05/04/2021 2:09:11 PM

ਸੰਗਰੂਰ (ਹਨੀ ਕੋਹਲੀ): ਸੰਗਰੂਰ ’ਚ ਕੋਰੋਨਾ ਵੈਕਸੀਨੇਸ਼ਨ ਦੇ ਲਈ 155 ਬੂਥ ਬਣਾਏ ਗਏ ਸਨ ਪਰ ਹੁਣ ਸੰਗਰੂਰ ਪ੍ਰਸ਼ਾਸਨ ਵਲੋਂ ਉਨ੍ਹਾਂ 155 ਬੂਥਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਹ ਹੀ ਕਾਰਨ ਹੈ ਕਿ ਸੰਗਰੂਰ ’ਚ ਕੋਰੋਨਾ ਵੈਕਸੀਨ ਖ਼ਤਮ ਹੋ ਚੁੱਕੀ ਹੈ ਪਿਛਲੇ 2 ਦਿਨਾਂ ਤੋਂ ਸੰਗਰੂਰ ’ਚ ਕੋਰੋਨਾ ਵੈਕਸੀਨ ਨਹੀਂ ਲਗਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਸੀਂ ਸਵੇਰੇ ਵੀ ਆਏ ਸੀ ਅਤੇ ਹੁਣ ਵੀ ਆਏ ਹਾਂ। ਸਿਵਲ ਸਰਜਨ ਸੰਗਰੂਰ ਦਾ ਕਹਿਣਾ ਹੈ ਕਿ ਸਾਡੇ ਕੋਲ ਵੈਕਸੀਨ ਖ਼ਤਮ ਹੈ ਜਦੋਂ ਚੰਡੀਗੜ੍ਹ ਵੈਕਸੀਨ ਆਵੇਗੀ ਤਾਂ ਅਸੀਂ ਉੱਥੇ ਜਾ ਕੇ ਵੈਕਸੀਨ ਲੈ ਆਵਾਂਗੇ  ਅਤੇ ਉਸ ਦੇ ਬਾਅਦ ਵੈਕਸੀਨ ਸੰਗਰੂਰ ’ਚ ਸ਼ੁਰੂ ਕਰ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ: ਘਰ ਦੇ ਵਿਹੜੇ ’ਚ ਸੁੱਤੇ ਬਜ਼ੁਰਗ ਪਤੀ-ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਤਨੀ ਦੀ ਮੌਤ

ਦੱਸਣਯੋਗ ਹੈ ਕਿ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਸੋਮਵਾਰ ਨੂੰ 157 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 6798 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9472 ਤੱਕ ਪਹੁੰਚ ਗਿਆ ਹੈ। ਇਸ ਵੇਲੇ ਸਰਗਰਮ ਮਰੀਜ਼ਾਂ ਦੀ ਗਿਣਤੀ 3,92,042 ਹੋ ਗਈ ਹੈ।

ਇਹ ਵੀ ਪੜ੍ਹੋ:  ਬਠਿੰਡਾ ’ਚ ਦਿਨੋਂ-ਦਿਨ ਮਾਰੂ ਹੁੰਦਾ ਜਾ ਰਿਹੈ ਕੋਰੋਨਾ, 5 ਸਾਲਾ ਬੱਚੀ ਸਣੇ 13 ਦੀ ਮੌਤ, 623 ਨਵੇਂ ਮਾਮਲੇ ਆਏ ਸਾਹਮਣੇ 


Shyna

Content Editor

Related News