ਸੰਗਰੂਰ ਜ਼ਿਲ੍ਹੇ 'ਚ 'ਕੋਰੋਨਾ' ਦਾ ਕਹਿਰ, ਮੌਜੂਦਾ ਸਰਪੰਚ ਸਮੇਤ ਦੋ ਦੀ ਮੌਤ

Monday, Aug 17, 2020 - 11:28 PM (IST)

ਭਵਾਨੀਗੜ੍ਹ (ਕਾਂਸਲ,ਵਿਕਾਸ, ਸੰਜੀਵ)— ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਕਾਰਨ ਸੰਗਰੂਰ ਜ਼ਿਲ੍ਹੇ 'ਚ ਅੱਜ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ਇਕ ਮੌਜੂਦਾ ਸਰਪੰਚ ਵੀ ਮੌਜੂਦ ਸੀ। ਮਿਲੀ ਜਾਣਕਾਰੀ ਭਵਾਨੀਗੜ੍ਹ ਦੇ ਨੇੜਲੇ ਪਿੰਡ ਡੇਹਲੇਵਾਲ ਦੇ ਮੌਜੂਦਾ 45 ਸਾਲਾ ਸਰਪੰਚ ਗੁਰਮੀਤ ਸਿੰਘ ਪੁੱਤਰ ਅਜਮੇਰ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਖਬਰ ਨਾਲ ਵੀ ਜਿੱਥੇ ਇਲਾਕੇ 'ਚ ਭਾਰੀ ਸੋਗ ਦੀ ਲਹਿਰ ਪਾਈ ਗਈ, ਉਥੇ ਨਾਲ ਹੀ ਡਰ ਅਤੇ ਡਰ ਅਤੇ ਖ਼ੌਫ ਦਾ ਮਾਹੌਲ ਵੀ ਪਾਇਆ ਗਿਆ।
ਕੋਰੋਨਾ ਕਾਰਨ ਮੌਤ ਦਾ ਸ਼ਿਕਾਰ ਹੋਏ ਦੂਜੇ ਵਿਅਕਤੀ ਦੀ ਪਛਾਣ ਸ਼ਹਿਰ ਦੀ ਪਟਿਆਲਾ ਰੋਡ 'ਤੇ ਸਥਿਤ ਇਕ ਆਟੋ ਸਪੇਰਪਾਰਟਸ ਦੀ ਦੁਕਾਨ ਕਰਦੇ 53 ਸਾਲਾ ਵਿਕਅਤੀ ਦਿਨੇਸ਼ ਖੋਸ਼ਲਾ ਵਾਸੀ ਮੋਹਨ ਨਗਰ ਵਜੋ ਹੋਈ ਹੈ।

ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਤੱਲਣ ਸਾਹਿਬ ਨੇੜੇ ਵਾਪਰੀ ਵੱਡੀ ਘਟਨਾ, ਖੂਹ 'ਚੋਂ ਮਿਲੀ ਸੇਵਾਦਾਰ ਦੀ ਲਾਸ਼

ਜਾਣਕਾਰੀ ਦਿੰਦੇ ਸਥਾਨਕ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪ੍ਰਵੀਨ ਗਰਗ ਨੇ ਦੱਸਿਆ ਕਿ ਪਿੰਡ ਡੇਹਲੇਵਾਲ ਦੇ ਸਰਪੰਚ ਗੁਰਮੀਤ ਸਿੰਘ ਪੁੱਤਰ ਅਜਮੇਰ ਸਿੰਘ 14 ਅਗਸਤ ਨੂੰ ਅਚਾਨਕ ਬੇਹੋਸ਼ ਹੋ ਕੇ ਡਿੱਗ ਪਏ ਸਨ। ਉਨ੍ਹਾਂ ਨੂੰ ਪਰਿਵਾਰ ਵੱਲੋਂ ਇਲਾਜ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਅਤੇ ਦੇਰ ਰਾਤ ਇਲਾਜ ਦੌਰਾਨ ਗੁਰਮੀਤ ਸਿੰਘ ਨੇ ਦਮ ਤੋੜ ਦਿੱਤਾ।

ਮ੍ਰਿਤਕ ਦੇ ਚਚੇਰੇ ਭਰਾ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਜੋ ਕਿ ਪਿੰਡ ਦਾ ਮੌਜੂਦਾ ਸਰਪੰਚ ਸੀ, ਵੱਲੋਂ ਪਿੰਡ 'ਚ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਪੂਰੇ ਯਤਨ ਕੀਤੇ ਜਾ ਰਹੇ ਸਨ ਅਤੇ ਪਿੰਡ ਦੇ ਵਿਕਾਸ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਸੀ ਅਤੇ ਇਸ ਦੌਰਾਨ ਹੀ ਉਨ੍ਹਾਂ ਦੇ ਭਰਾ ਨੂੰ ਕਿਤੋ ਇਹ ਲਾਗ ਦੀ ਬੀਮਾਰੀ ਲੱਗ ਗਈ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।  
ਇਸੇ ਤਰ੍ਹਾਂ ਮੌਤ ਦਾ ਸ਼ਿਕਾਰ ਹੋਏ ਦਿਨੇਸ਼ ਖੋਸਲਾ ਵਾਸੀ ਮੋਹਨ ਨਗਰ ਹਾਰਟ ਅਤੇ ਸੁਗਰ ਦੀ ਸਮੱਸਿਆ ਹੋਣ ਦੇ ਨਾਲ-ਨਾਲ ਸਾਹ ਲੈਣ 'ਚ ਤਕਲੀਫ ਹੋਣ ਕਾਰਨ ਬੀਮਾਰ ਸੀ। ਦਿਨੇਸ਼ ਇਲਾਜ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚੋਂ ਚਲ ਰਿਹਾ ਸੀ ਜਿੱਥੇ ਇਸ ਦੀ ਕੋਰੋਨਾ ਦੀ ਜਾਂਚ ਕਰਵਾਈ ਤਾਂ ਇਸ ਦੀ ਰਿਪੋਰਟ ਪਾਜ਼ੇਟਿਵ ਪਾਈ। ਜਿਸ ਨੂੰ ਫਿਰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਜਿੱਥੇ ਦੇਰ ਰਾਤ ਇਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹੀ ਹੋਈ ਪ੍ਰੇਮਿਕਾ, ਪਹਿਲੇ ਪ੍ਰੇਮੀ ਨਾਲ ਮਿਲ ਕੇ ਦੂਜੇ ਪ੍ਰੇਮੀ ਨੂੰ ਦਿੱਤੀ ਖ਼ੌਫਨਾਕ ਮੌਤ

ਜਾਣਕਾਰੀ ਦਿੰਦੇ ਪ੍ਰਵੀਨ ਗਰਗ ਨੇ ਦੱਸਿਆ ਕਿ ਉਕਤ ਦੀ ਲਾਸ਼ ਨੂੰ ਲੈਣ ਲਈ ਇਥੋਂ ਸਿਹਤ ਮਹਿਕਮੇ ਦੀ ਟੀਮ ਜਾ ਰਹੀ ਹੈ ਅਤੇ ਇਸ ਦਾ ਅੰਤਿਮ ਸੰਸਕਾਰ ਸਿਹਤ ਮਹਿਕਮੇ ਅਤੇ ਨਗਰ ਕੌਂਸਲ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰਕੇ ਆਪਣੀ ਨਿਗਰਾਨੀ ਹੇਠ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਜਾਂਚ ਲਈ ਨਮੂਨੇ ਲਏ ਜਾਣਗੇ ਅਤੇ ਇਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਹੋਰ ਵਿਕਅਤੀਆਂ ਦੀ ਵੀ ਟ੍ਰੇਸਿੰਗ ਕੀਤੀ ਜਾਵੇਗੀ।    
ਇਹ ਵੀ ਪੜ੍ਹੋ: ਸੋਢਲ ਰੋਡ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਮਾਸੂਮ ਬੱਚੇ ਸਣੇ 3 ਵਿਅਕਤੀ ਹੋਏ ਹਾਦਸੇ ਦਾ ਸ਼ਿਕਾਰ


shivani attri

Content Editor

Related News