ਕਰਜ਼ੇ ਨੇ ਲਈ ਇਕ ਹੋਰ ਕਿਸਾਨ ਦੀ ਜਾਨ

Wednesday, Mar 07, 2018 - 05:49 PM (IST)

ਸੰਗਰੂਰ (ਰਾਜੇਸ਼ ਕੋਹਲੀ) - ਪੰਜਾਬ ਦੇ ਜ਼ਿਲਾ ਸੰਗਰੂਰ 'ਚ ਕਰਜ਼ੇ ਦੇ ਚੱਲਦਿਆ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਦਾ ਸਿਲਸਿਲਾ ਜਾਰੀ ਹੈ। ਸਰਕਾਰ ਦੀਆਂ ਲੱਖਾਂ ਕੋਸ਼ਿਸ਼ਾਂ ਦੇ ਬਾਅਦ ਵੀ ਇਹ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਹੀ ਇਕ ਮਾਮਲਾ ਸੰਗਰੂਰ ਦੇ ਪਿੰਡ ਬਾਦਸ਼ਾਹਪੁਰ 'ਚ ਵੀ ਸਾਹਮਣੇ ਆਇਆ ਹੈ, ਜਿੱਥੇ 45 ਲੱਖ ਦਾ ਕਰਜ਼ੇ ਤੋਂ ਦੁਖੀ ਹੋ ਕੇ ਇਕ ਕਿਸਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 
ਜਾਣਕਾਰੀ ਮੁਤਾਬਕ ਸੰਗਰੂਰ ਦੇ ਪਿੰਡ ਬਾਦਸ਼ਾਹਪੁਰ ਦੇ ਕਿਸਾਨ ਬਲਵਿੰਦਰ ਸਿੰਘ (35) 'ਤੇ ਲਗਭਗ 45 ਲੱਖ ਦਾ ਕਰਜ਼ਾ ਸੀ। ਕਿਸਾਨ ਨੇ ਪਹਿਲਾਂ ਲੋਨ ਲੈ ਕੇ ਜੇ. ਸੀ. ਬੀ. ਖਰੀਦੀ ਪਰ ਉਸ ਦਾ ਕੰਮ ਨਹੀਂ ਚੱਲਿਆ ਤਾਂ ਉਸ ਤੋਂ ਬਾਅਦ ਉਸ ਨੇ ਕਰਜ਼ਾ ਲੈ ਕੇ ਕੰਬਾਇਨ ਖਰੀਦ ਲਈ ਪਰ ਫਿਰ ਉਸ ਦਾ ਕੰਮ ਨਹੀਂ ਚੱਲਿਆ, ਜਿਸ ਕਾਰਨ ਦੁਖੀ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਖੇਤੀ ਦੇ ਨਾਲ-ਨਾਲ ਬਲਵਿੰਦਰ ਸਿੰਘ ਨੇ ਕਈ ਹੋਰ ਕੰਮ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਸ ਦਾ ਕੋਈ ਕੰਮ ਨਾ ਚੱਲਿਆ, ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ।


Related News