ਸੰਗਰੂਰ ਦੇ ਡਿਪਟੀ ਕਮਿਸ਼ਨਰ ਦਾ ਵੱਡਾ ਐਲਾਨ, ਅੱਜ ਤੋਂ ਕਿਸੇ ਚੀਜ਼ ਦੀ ਕਮੀ ਨਹੀਂ ਆਵੇਗੀ (ਵੀਡੀਓ)

Wednesday, Mar 25, 2020 - 02:32 PM (IST)

ਸੰਗਰੂਰ (ਕੋਹਲੀ):  ਦੁਨੀਆ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬੀਮਾਰੀ ਦੇ ਮੱਦੇਨਜ਼ਰ ਸੰਗਰੂਰ ਦੇ ਡਿਪਟੀ ਕਮਿਸ਼ਨਰ  ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੰਗਰੂਰ ਵਾਸੀਆਂ ਲਈ ਐਲਾਨ ਕਰਦੇ ਹੋਏ ਕਿਹਾ ਕਿ ਅੱਜ ਤੋਂ ਕਿਸੇ ਨੂੰ ਕੋਈ ਚੀਜ਼ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਤੋਂ 100 ਟਰੈਕਟਰ-ਟਰਾਲੀਆਂ 'ਚ ਰੋਜ਼ਾਨਾ ਲੋੜ ਦੀਆਂ ਜ਼ਰੂਰੀ ਵਸਤਾਂ ਜਿਵੇਂ ਸਬਜ਼ੀਆਂ, ਫਲ ਆਦਿ 16 ਲੱਖ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ। ਇਸ ਤੋਂ ਇਲਾਵਾ 25 ਗੱਡੀਆਂ 'ਚ ਸਪੈਸ਼ਲੀ ਦਵਾਈ ਭਰ ਕੇ ਇਕ-ਇਕ ਪਿੰਡ ਸ਼ਹਿਰ ਕਸਬੇ 'ਚ ਸਪਲਾਈ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਹੈਲਪਲਾਈਨ ਨੰਬਰ ਦੇ ਨਾਲ-ਨਾਲ ਆਪਣਾ ਪਰਸਨਲ ਵਟਸਐੱਪ ਨੰਬਰ ਵੀ ਕੀਤਾ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਬਠਿੰਡਾ ਵਾਸੀਆਂ ਲਈ ਮਨਪ੍ਰੀਤ ਬਾਦਲ ਦਾ ਸੁਨੇਹਾ (ਵੀਡੀਓ)

ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ  29 ਮਰੀਜ਼ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਉਹੀ ਹਨ, ਜਿਹੜੇ ਮ੍ਰਿਤਕ ਬਲਦੇਵ ਸਿੰਘ ਨਾਲ ਸੰਪਰਕ 'ਚ ਰਹੇ ਹਨ। ਇਸ ਤੋਂ ਇਲਾਵਾ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ  16000 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤੱਕ  10 ਮੌਤਾਂ ਕੋਰੋਨਾ ਕਾਰਨ  ਹੋ ਚੁੱਕੀਆਂ ਹਨ। ਪੰਜਾਬ 'ਚ ਕੋਰੋਨਾ ਦਾ ਪ੍ਰਭਾਵ ਵਧਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਕਰਫਿਊ ਦੌਰਾਨ ਕਿਸੇ ਨੂੰ ਕਿਸੇ ਵੀ ਕਿਸਮ ਦੀ ਛੋਟ  ਨਹੀਂ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਗਏ ਮੁਲਾਜ਼ਮਾਂ ਲਈ ਪ੍ਰਸ਼ਾਸਨ ਵਲੋਂ ਸਖਤ ਹੁਕਮ ਜਾਰੀ


Shyna

Content Editor

Related News