ਟਿਕਰੀ ਬਾਰਡਰ ’ਤੇ ਸੰਗਰੂਰ ਦੇ ਕਿਸਾਨ ਲੱਖਾ ਸਿੰਘ ਦੀ ਹਾਰਟ ਅਟੈਕ ਨਾਲ ਮੌਤ

Sunday, Feb 07, 2021 - 06:17 PM (IST)

ਟਿਕਰੀ ਬਾਰਡਰ ’ਤੇ ਸੰਗਰੂਰ ਦੇ ਕਿਸਾਨ ਲੱਖਾ ਸਿੰਘ ਦੀ ਹਾਰਟ ਅਟੈਕ ਨਾਲ ਮੌਤ

ਸੰਗਰੂਰ (ਹਨੀ ਕੋਹਲੀ): ਖ਼ੇਤੀ ਕਾਨੂੰਨਾਂ ਦੇ ਵਿਰੋਧ ’ਚ ਪਿਛਲੇ 74 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਅੱਜ ਟਿਕਰੀ ਬਾਰਡਰ ’ਤੇ 70 ਸਾਲ ਦੇ ਬਜ਼ੁਰਗ ਕਿਸਾਨ ਲੱਖਾ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮਿ੍ਰਤਕ ਕਿਸਾਨ ਸੰਗਰੂਰ ਦੇ ਪਿੰਡ ਕਲੋਦੀ ਦਾ ਰਹਿਣ ਵਾਲਾ ਸੀ। ਪਹਿਲਾਂ ਵੀ ਕਈ ਦਿਨ ਟਿਕਰੀ ਬਾਰਡਰ ’ਤੇ ਲਗਾ ਕੇ ਆਇਆ ਸੀ ਅਤੇ ਇਸ ਵਾਰ 3 ਫ਼ਰਵਰੀ ਨੂੰ ਫ਼ਿਰ ਤੋਂ ਅੰਦੋਲਨ ’ਚ ਸ਼ਾਮਲ ਹੋਇਆ ਸੀ। 

ਇਹ ਵੀ ਪੜ੍ਹੋ: ਪੁਲਸ ਪੰਜਾਬ ਸਰਕਾਰ ਦੀ ਸ਼ਹਿ 'ਤੇ ਨਗਰ-ਨਿਗਮ ਚੋਣਾਂ ’ਚ ਕਰ ਰਹੀ ਹੈ ਗੁੰਡਾਗਰਦੀ: ਸੁਖਬੀਰ ਬਾਦਲ

ਦੱਸ ਦੇਈਏ ਕਿ ਖ਼ੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਵਲੋਂ ਸ਼ਨੀਵਾਰ ਨੂੰ ਚੱਕਾ ਜਾਮ ਕੀਤਾ ਗਿਆ। ਕੇਂਦਰੀ ਗ੍ਰਹਿ ਮੰਤਰਾਲਾ ਨੇ ਚੱਕਾ ਜਾਮ ਨੂੰ ਧਿਆਨ ’ਚ ਰੱਖਦਿਆਂ ਸਿੰਘੂ, ਗਾਜ਼ੀਪੁਰ ਅਤੇ ਟਿਕਰੀ ਦੀਆਂ ਸਰਹੱਦਾਂ ’ਤੇ ਇੰਟਰਨੈੱਟ ਸੇਵਾਵਾਂ ਸ਼ਨੀਵਾਰ ਰਾਤ 12 ਵਜੇ ਤੱਕ ਬੰਦ ਰੱਖੀਆਂ। 

ਇਹ ਵੀ ਪੜ੍ਹੋ: ਜੇ ਮੈਂ ਗ੍ਰਹਿ ਮੰਤਰੀ ਹੁੰਦਾ ਤਾਂ ਸੁਖਬੀਰ ਬਾਦਲ ਜੇਲ੍ਹ ’ਚ ਹੋਣਾ ਸੀ: ਰਾਜਾ ਵੜਿੰਗ


author

Shyna

Content Editor

Related News