ਫਤਿਹਵੀਰ ਦੇ ਭੋਗ 'ਤੇ ਪੁੱਜੇ ਢੀਂਡਸਾ ਦਾ ਕੈਪਟਨ 'ਤੇ ਵੱਡਾ ਹਮਲਾ (ਵੀਡੀਓ)

Thursday, Jun 20, 2019 - 02:56 PM (IST)

ਸੰਗਰੂਰ (ਬਿਊਰੋ) : 150 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗ ਕੇ ਮੌਤ ਦੇ ਮੂੰਹ ਵਿਚ ਗਏ 2 ਸਾਲਾ ਫਤਿਹਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੱਜ ਨਵੀਂ ਦਾਣਾ ਮੰਡੀ ਸੁਨਾਮ ਵਿਖੇ ਸਹਿਜ ਪਾਠ ਦਾ ਭੋਗ ਰੱਖਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਦੇ ਨਾਲ-ਨਾਲ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਵੀ ਪੁੱਜੇ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿ ਢੀਂਡਸਾ ਨੇ ਕੈਪਟਨ ਸਰਕਾਰ ਵੱਲੋਂ ਸੁਨਾਮ-ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ-ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ ਫਤਿਹਵੀਰ ਸਿੰਘ ਦੇ ਨਾਂ 'ਤੇ ਰੱਖੇ ਜਾਣ 'ਤੇ ਕਿਹਾ, ਸਿਰਫ ਸੜਕ ਦਾ ਨਾਂ ਰੱਖਣ ਨਾਲ ਗਲਤੀ ਨਹੀਂ ਲੁੱਕਣੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਖਤ ਕਦਮ ਚੁੱਕਣ ਦੀ ਲੋੜ ਹੈ। ਇਸ ਦੇ ਨਾਲ ਹੀ ਢੀਂਡਸਾ ਨੇ ਫਤਿਹਵੀਰ ਮਾਮਲੇ ਵਿਚ ਜੁਡੀਸ਼ੀਅਲ ਜਾਂਚ ਦੀ ਮੰਗ ਕੀਤੀ।

ਦੱਸ ਦੇਈਏ ਕਿ ਫਤਿਹਵੀਰ ਸਿੰਘ 6 ਜੂਨ ਨੂੰ ਆਪਣੇ ਖੇਤ ਵਿਚ ਬਣੇ ਹੋਏ ਬੋਰਵੈੱਲ ਵਿਚ ਡਿੱਗ ਪਿਆ ਸੀ, ਹਾਲਾਂਕਿ ਉਸ ਦੀ ਮਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਹੋ ਗਈ। ਉਦੋਂ ਤੋਂ ਲੈ ਕੇ ਹੁਣ ਤੱਕ ਉਸ ਨੂੰ ਬਚਾਉਣ ਲਈ ਵੱਖ-ਵੱਖ ਟੀਮਾਂ ਲੱਗੀਆਂ ਹੋਈਆਂ ਸਨ, ਪਰ 11 ਜੂਨ ਨੂੰ ਤੜਕੇ ਸਵੇਰੇ ਸਵਾ 5 ਵਜੇ ਦੇ ਕਰੀਬ ਫਤਿਹਵੀਰ ਨੂੰ ਬਾਹਰ ਤਾਂ ਕੱਢ ਲਿਆ ਗਿਆ ਪਰ ਉਦੋਂ ਤੱਕ ਉਹ ਦੁਨੀਆ ਨੂੰ ਅਲਵਿਦਾ ਆਖ ਚੁੱਕਾ ਹੈ।


author

cherry

Content Editor

Related News