ਫਤਿਹਵੀਰ ਨੂੰ ਇਨਸਾਫ ਦਿਵਾਉਣ ਲਈ ਭੁੱਖ ਹੜਤਾਲ 'ਤੇ ਬੈਠੇ ਨੌਜਵਾਨ (ਵੀਡੀਓ)

06/14/2019 5:47:44 PM

ਸੰਗਰੂਰ(ਰਾਜੇਸ਼ ਕੋਹਲੀ) : ਸੁਨਾਮ ਦੇ ਪਿੰਡ ਭਗਵਾਨਪੁਰਾ 'ਚ 2 ਸਾਲਾ ਫਤਿਹਵੀਰ ਦੇ ਡੂੰਘੇ ਬੋਰਵੈੱਲ 'ਚ ਡਿੱਗਣ ਨਾਲ ਹੋਈ ਮੌਤ ਤੋਂ ਬਾਅਦ ਮਾਮਲਾ ਭੱਖਦਾ ਹੀ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਮਾਸੂਮ ਬੱਚੇ ਫਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਨੌਜਵਾਨਾਂ ਵਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਨੌਜਵਾਨਾਂ ਨੇ ਫਤਿਹਵੀਰ ਦੇ ਮਾਮਲੇ ਵਿਚ ਜਾਂਚ ਕਮੇਟੀ ਦੇ ਗਠਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ ਉਦੋਂ ਤੱਕ ਉਹ ਭੁੱਖ ਹੜਤਾਲ ਜਾਰ ਰੱਖਣਗੇ।

ਦੱਸ ਦੇਈਏ ਕਿ ਫਤਿਹਵੀਰ ਸਿੰਘ 6 ਜੂਨ ਨੂੰ ਆਪਣੇ ਖੇਤ ਵਿਚ ਬਣੇ ਹੋਏ ਬੋਰਵੈੱਲ ਵਿਚ ਡਿੱਗ ਪਿਆ ਸੀ, ਹਾਲਾਂਕਿ ਉਸ ਦੀ ਮਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫਲ ਹੋ ਗਈ। ਫਤਿਹਵੀਰ ਨੂੰ ਬਚਾਉਣ ਲਈ 6 ਦਿਨ ਤੱਕ ਰੈਸਕਿਊ ਆਪਰੇਸ਼ਨ ਚੱਲਿਆ। 11 ਜੂਨ ਨੂੰ ਤੜਕੇ ਸਵੇਰੇ ਸਵਾ 5 ਵਜੇ ਦੇ ਕਰੀਬ ਫਤਿਹਵੀਰ ਨੂੰ ਬਾਹਰ ਤਾਂ ਕੱਢ ਲਿਆ ਗਿਆ ਸੀ ਪਰ ਉਦੋਂ ਤੱਕ ਉਹ ਦੁਨੀਆ ਨੂੰ ਅਲਵਿਦਾ ਆਖ ਚੁੱਕਾ ਸੀ।


cherry

Content Editor

Related News