ਫਤਿਹਵੀਰ ਲਈ ਹਰਸਿਮਰਤ ਕੌਰ ਬਾਦਲ ਨੇ ਮੰਗੀਆਂ ਦੁਆਵਾਂ
Sunday, Jun 09, 2019 - 10:55 AM (IST)
ਸੰਗਰੂਰ (ਬਿਊਰੋ) : ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਦਿਨ ਵੀਰਵਾਰ ਨੂੰ 4 ਵਜੇ ਦੇ ਕਰੀਬ 125 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਾ 2 ਸਾਲਾ ਫਤਿਹਵੀਰ ਲਈ ਜਿਥੇ ਸੂਬੇ ਭਰ ਦੇ ਲੋਕਾਂ ਵਲੋਂ ਉਸ ਦੀ ਸਲਾਮਤੀ ਦੀਆਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵੀਟਰ ਪੇਜ਼ 'ਤੇ ਫਤਿਹਵੀਰ ਦੀ ਸਲਾਮਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਮੇਰੀ ਅਰਦਾਸ ਹੈ ਕਿ ਫਤਿਹਵੀਰ ਜਲਦੀ ਤੋਂ ਜਲਦੀ ਸੁਰੱਖਿਅਤ ਬਾਹਰ ਆ ਜਾਵੇ।
ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਵੀ ਫਤਿਹ ਦੀ ਤਸਵੀਰ ਸਾਂਝੀ ਕੀਤੀ, ਜਿਥੇ ਉਨ੍ਹਾਂ ਲਿਖਿਆ ਕਿ ਪਿਛਲੇ ਦੋ ਦਿਨ ਤੋਂ ਸੰਗਰੂਰ ਦੇ ਭਗਵਾਨਪੁਰਾ ਪਿੰਡ 'ਚ 125 ਫੁੱਟ ਡੂੰਘੇ ਬੋਰਵੈੱਲ 'ਚ ਫਸਿਆ ਦੋ ਸਾਲਾ ਫਤਿਹਵੀਰ ਸਿੰਘ ਨੂੰ ਤੱਕ ਬਚਾਏ ਜਾਣ ਦੀ ਸੰਭਾਵਨਾ ਹੈ।