ਫਤਿਹਵੀਰ ਦੇ ਬੋਰਵੈੱਲ ’ਚੋਂ ਨਾ ਨਿਕਲਣ 'ਤੇ ਬੋਲੇ ਦਾਦੂਵਾਲ
Monday, Jun 10, 2019 - 01:09 PM (IST)
ਸੰਗਰੂਰ (ਮੰਗਲਾ) - ਸੁਨਾਮ ਲੌਂਗੋਵਾਲ ਰੋਡ 'ਤੇ ਸਥਿਤ ਪਿੰਡ ਭਗਵਾਨਪੁਰ ਵਿਖੇ 6 ਜੂਨ ਦੀ ਸ਼ਾਮ ਨੂੰ ਬੋਰਵੈੱਲ 'ਚ ਡਿੱਗੇ ਫਤਿਹਵੀਰ ਨੂੰ ਬਾਹਰ ਨਾ ਕੱਢਣ 'ਤੇ ਲੋਕਾਂ ਦਾ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਘਟਨਾ ਸਥਾਨ 'ਤੇ ਪਹੁੰਚੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਲੋਕਾਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ ਵਿਰੋਧ ਕਰ ਰਹੇ ਲੋਕਾਂ ਨੂੰ ਸ਼ਾਂਤਮਈ ਸਥਿਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਫਤਿਹ ਨੂੰ ਕੱਢਣ 'ਚ ਪ੍ਰਸ਼ਾਸਨ ਅਤੇ ਸਰਕਾਰ ਫੇਲ ਸਾਬਿਤ ਹੋ ਰਹੀ ਹੈ ਪਰ ਇਸ ਸਮੇਂ ਸਾਨੂੰ ਫਤਿਹ ਦੀ ਸਲਾਮਤੀ ਲਈ ਅਰਦਾਸਾਂ ਕਰਨੀਆਂ ਚਾਹੀਆਂ ਹਨ ਤਾਂਕਿ ਉਹ ਸਹੀ ਸਲਾਮਤ ਬੋਰਵੈੱਲ 'ਚੋਂ ਬਾਹਰ ਆ ਸਕੇ। ਦਾਦੂਵਾਲ ਨੇ ਫਤਿਹ ਦੇ ਪਰਿਵਾਰ ਨਾਲ ਗੱਲਬਾਤ ਕਰਦਿਆਂ ਬੱਚੇ ਦੀ ਸਲਾਮਤੀ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਨੂੰ ਡੀਜ਼ੀਟਲ ਇੰਡੀਆਂ ਦਾ ਨਾਂ ਦਿੱਤਾ ਗਿਆ ਹੈ ਪਰ ਫਤਿਹ ਨੂੰ ਬਚਾਉਣ ਲਈ ਕਈ ਸਾਲ ਪੁਰਾਣੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ।