ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦਿਹਾਂਤ
Saturday, Dec 28, 2019 - 11:58 AM (IST)

ਸੰਗਰੂਰ (ਬੇਦੀ) : ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ (78) ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ 11 ਵਜੇ ਸੰਗਰੂਰ ਵਿਖੇ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਜਸਬੀਰ ਸਿੰਘ ਕਾਂਗਰਸ ਪਾਰਟੀ ਦੀ ਸੰਗਰੂਰ ਜ਼ਿਲਾ ਇਕਾਈ ਦੇ ਪ੍ਰਧਾਨ ਵੀ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਬੁਲਾਰੇ ਵੀ ਰਹੇ ਹਨ।
ਇਥੇ ਦੱਸ ਦੇਈਏ ਕਿ ਕਿ ਜਸਬੀਰ ਸਿੰਘ 1992 'ਚ ਸੰਗਰੂਰ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਮੰਤਰੀ ਮੰਡਲ 'ਚ ਮੰਤਰੀ ਬਣੇ ਸਨ।