ਧੀ ਦੀ ਲਾਸ਼ ਸੜਕ 'ਤੇ ਰੱਖ ਕੇ ਪਰਿਵਾਰ ਨੇ ਕੀਤਾ ਪੁਲਸ ਖਿਲਾਫ ਪ੍ਰਦਰਸ਼ਨ (ਵੀਡੀਓ)

10/22/2019 10:15:15 AM

ਸੰਗਰੂਰ (ਰਾਜੇਸ਼ ਕੋਹਲੀ) : ਮ੍ਰਿਤਕ ਧੀ ਨੂੰ ਇਨਸਾਫ ਦਿਵਾਉਣ ਲਈ ਪਰਿਵਾਰਕ ਮੈਂਬਰਾਂ ਵੱਲੋਂ ਲਹਿਰਾਗਾਗਾ ਸੁਨਾਮ ਰੋਡ ਜਾਮ ਕਰਕੇ ਪੰਜਾਬ ਪੁਲਸ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਮ੍ਰਿਤਕ ਕਿਰਨਜੀਤ ਕੌਰ ਦੇ ਭਰਾ ਸਤਨਾਮ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਦੋ ਸਾਲ ਪਹਿਲਾਂ ਲਹਿਰਾਗਾਗਾ ਦੇ ਘੋੜੇ ਨਾਵ ਪਿੰਡ ਦੇ ਵਸਨੀਕ ਪਰਮਿੰਦਰ ਸਿੰਘ ਨਾਲ ਵਿਆਹੀ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਪਰਮਿੰਦਰ ਤੇ ਉਸ ਦਾ ਸਹੁਰਾ ਪਰਿਵਾਰ ਉਸ ਦੀ ਭੈਣ ਨੂੰ ਤੰਗ-ਪਰੇਸ਼ਾਨ ਕਰਨ ਲੱਗੇ ਸਨ ਅਤੇ ਉਨ੍ਹਾਂ ਨੇ ਹੀ ਮਿਲ ਕੇ ਕਿਰਨਜੀਤ ਨੂੰ ਜ਼ਹਿਰੀਲੀ ਚੀਜ਼ ਖਵਾ ਕੇ ਮੌਤ ਦੇ ਘਾਟ ਉਤਾਰਿਆ ਹੈ। ਸਤਨਾਮ ਨੇ ਦੋਸ਼ ਲਗਾਇਆ ਕਿ ਪੁਲਸ ਵਲੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਉਲਟ ਪੁਲਸ ਉਨ੍ਹਾਂ 'ਤੇ ਦਬਾਅ ਬਣਾ ਕੇ ਬਿਆਨ ਬਦਲਣ ਦੀ ਫਿਰਾਕ 'ਚ ਹੈ, ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਕਿਰਨਜੀਤ ਦੀ ਲਾਸ਼ ਰੋਡ 'ਤੇ ਰੱਖ ਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

ਲਹਿਰਾਗਾਗਾ ਸੁਨਾਮ ਰੋਡ ਜਾਮ ਹੋਣ ਕਾਰਨ ਸੜਕ 'ਤੇ ਜਾਮ ਲੱਗ ਗਿਆ ਤੇ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਰਾਹਗੀਰਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਡੀ. ਐੱਸ.ਪੀ. ਮੂਨਕ ਬੂਟਾ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪਰਮਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦ ਕਿ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।


cherry

Content Editor

Related News