ਰੰਧਾਵਾ ਵੱਲੋਂ ਬੇਦਅਬੀ ਮਾਮਲੇ 'ਤੇ ਦਿੱਤਾ ਬਿਆਨ ਬਿਲਕੁੱਲ ਸਹੀ : ਚੀਮਾ (ਵੀਡੀਓ)

12/09/2019 5:24:23 PM

ਸੰਗਰੂਰ (ਰਾਜੇਸ਼ ਕੋਹਲੀ) : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੀ ਹੀ ਸਰਕਾਰ ਖਿਲਾਫ ਬੇਅਦਬੀ ਮਾਮਲੇ 'ਤੇ ਦਿੱਤੇ ਬਿਆਨ 'ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਰੰਧਾਵਾ ਸੱਚ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵਿਧਾਨ ਸਭਾ ਦਾ ਸੈਸ਼ਨ ਹੋਇਆ ਸੀ ਉਦੋਂ ਉਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਚੀਮਾ ਨੇ ਕਿਹਾ ਕਿ ਕੈਪਟਨ ਸਾਬ੍ਹ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੇ। ਇਸ ਲਈ ਰੰਧਾਵਾ ਸਮੇਤ ਹੋਰ ਵੀ ਮੰਤਰੀਆਂ ਨੂੰ ਤੁਰੰਤ ਅਸਤੀਫਾ ਦੇ ਕੇ ਕੈਪਟਨ ਦੀ ਵਜ਼ਾਰਤ ਤੋਂ ਬਾਹਰ ਨਿਕਲਣਾ ਚਾਹੀਦਾ ਹੈ।

ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਅਲਾਇੰਸ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਪਿੰਡ ਧਾਰੋਵਾਲੀ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਸੁਖਜਿੰਦਰ ਰੰਧਾਵਾ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਯਾਦ ਕਰਾਉਂਦਿਆ ਕਿਹਾ ਕਿ ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਸਹੁੰ ਖਾਧੀ ਸੀ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾ ਦਿੱਤੀਆਂ ਜਾਣਗੀਆਂ ਪਰ ਕਾਂਗਰਸ ਸਰਕਾਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਬਚਾਉਣ ਦੀ ਕੋਸ਼ਿਸ਼ 'ਚ ਲੱਗੀ ਹੈ।

ਇਸ ਦੌਰਾਨ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਸ਼ਰਮਿੰਦਾ ਹਨ ਕਿ ਅਜੇ ਤੱਕ ਕਾਂਗਰਸ ਸਰਕਾਰ ਨੇ ਇਸ ਮਾਮਲੇ 'ਚ ਬਣਦਾ ਇਨਸਾਫ ਨਹੀਂ ਦਿਵਾਇਆਂ ਪਰ ਉਹ ਅਗਲੇ ਸਮੇਂ 'ਚ ਆਪਣੀ ਅਵਾਜ਼ ਬੁਲੰਦ ਕਰਨਗੇ ਫੇਰ ਚਾਹੇ ਉਨ੍ਹਾਂ ਨੂੰ ਕੁਰਸੀ ਕਿਉਂ ਨਾ ਛੱਡਣੀ ਪਏ।


cherry

Content Editor

Related News