ਕੌਮਾਂਤਰੀ ਨਗਰ ਕੀਰਤਨ ਸੰਗਰੂਰ ਤੋਂ ਅਗਲੇ ਪੜਾਅ ਲਈ ਰਵਾਨਾ

10/21/2019 3:53:00 PM

ਸੰਗਰੂਰ/ਅੰਮ੍ਰਿਤਸਰ (ਬੇਦੀ, ਦੀਪਕ ਸ਼ਰਮਾ) : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਸੰਗਰੂਰ ਤੋਂ ਗੁਰਦੁਆਰਾ ਨਾਭਾ ਸਾਹਿਬ ਪਟਿਆਲਾ ਲਈ ਖਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਆਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।

PunjabKesariਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੇਸ਼ ਵੰਡ ਤੋਂ 72 ਸਾਲ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਭੂਮੀ ਸ੍ਰੀ ਨਨਕਾਣਾ ਸਾਹਿਬ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਪਹਿਲੀ ਵਾਰ ਸਜਾਇਆ ਗਿਆ ਨਗਰ ਕੀਰਤਨ ਆਪਣੇ ਆਪ 'ਚ ਵੱਡਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਇਸ ਖਾਸ ਮੌਕੇ ਦਾ ਗਵਾਹ ਬਣਨਾ ਸਾਡੀ ਸਭ ਦੀ ਖੁਸ਼ਕਿਸਮਤੀ ਹੈ। 
PunjabKesari
ਭਾਈ ਲੌਂਗੋਵਾਲ ਨੇ ਆਖਿਆ ਕੌਮਾਂਤਰੀ ਨਗਰ ਕੀਰਤਨ ਪ੍ਰਤੀ ਸੰਗਤ ਦਾ ਵੱਡਾ ਉਤਸ਼ਾਹ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਵਜੋਂ ਹੈ, ਜੋ ਇਤਿਹਾਸ ਦੇ ਪੰਨਿਆਂ 'ਤੇ ਸਦਾ ਚਮਕਦਾ ਰਹੇਗਾ। ਉਨ੍ਹਾਂ ਵੱਡੀ ਗਿਣਤੀ 'ਚ ਸੰਗਤ ਵਲੋਂ ਨਗਰ ਕੀਰਤਨ ਪ੍ਰਤੀ ਦਿਖਾਏ ਉਤਸ਼ਾਹ ਅਤੇ ਸਵਾਗਤ ਲਈ ਧੰਨਵਾਦ ਦੇ ਸ਼ਬਦ ਵੀ ਕਹੇ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਨੂੰ ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

PunjabKesariਇਸ ਮੌਕੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਮੈਂਬਰ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸ੍ਰੀ ਬਾਬੂ ਪ੍ਰਕਾਸ਼ ਚੰਦ ਗਰਗ, ਬੀਬੀ ਹਰਜੀਤ ਕੌਰ ਢੀਂਡਸਾ, ਜੈਪਾਲ ਸਿੰਘ ਮੰਡੀਆ, ਰਾਮਪਾਲ ਸਿੰਘ ਬਹਿਣੀਵਾਲ, ਬਲਦੇਵ ਸਿੰਘ ਮਾਨ ਕੌਰ ਕਮੇਟੀ ਮੈਂਬਰ, ਜਸਵੰਤ ਸਿੰਘ ਖਹਿਰਾ, ਬਲਜੀਤ ਸਿੰਘ ਫੱਕਰ, ਜਗਸੀਰ ਸਿੰਘ ਕੋਟੜਾ,  ਬਲਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ ਤਲਵੰਡੀ, ਦਰਸ਼ਨ ਸਿੰਘ ਪੀ.ਏ., ਮੈਨੇਜਰ ਭੁਪਿੰਦਰ ਸਿੰਘ ਜੋਸ਼ੀ, ਜਸਬੀਰ ਸਿੰਘ ਜੱਸੀ ਲੌਂਗੋਵਾਲ, ਭਾਈ ਬਲਦੇਵ ਸਿੰਘ, ਤਰਸੇਮ ਸਿੰਘ ਗੁੱਜਰਾਂ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਮੌਜੂਦ ਸਨ। 
PunjabKesari
ਇਸੇ ਦੌਰਾਨ ਸੰਗਰੂਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਦਾ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਭੇਟ ਕਰਕੇ ਸ਼ਰਧਾ ਪ੍ਰਗਟਾਈ। ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਵੀ ਨਗਰ ਕੀਰਤਨ 'ਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।


Baljeet Kaur

Content Editor

Related News