ਸੰਗਰੂਰ ਜੇਲ੍ਹ ਪ੍ਰਬੰਧਕਾਂ ਦਾ ਕਾਰਨਾਮਾ, ਪੈਸੇ ਦੇ ਲਾਲਚ 'ਚ ਕੈਦੀਆਂ ਨੂੰ ਕਰਾਉਂਦੇ ਸੀ 'ਐਸ਼'

01/08/2021 12:13:27 PM

ਸੰਗਰੂਰ (ਹਨੀ ਕੋਹਲੀ): ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਸੁਪਰੀਡੇਂਟ, ਡਿਪਟੀ ਜੇਲ੍ਹ ਸੁਪਰੀਡੈਂਟ ਤੇ ਵਾਰਡਨ ’ਤੇ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾਂ ਜੇਲ੍ਹ ਪ੍ਰਬੰਧਕਾਂ ’ਤੇ ਕੈਦੀਆਂ, ਹਵਾਲਾਤੀਆਂ ਨੂੰ ਜੇਲ੍ਹ ’ਚ ਮੋਬਾਈਲ ਮੁਹੱਈਆ ਕਰਵਾਉਣ ਅਤੇ ਪੈਸੇ ਲੈ ਕੇ ਜੇਲ੍ਹ ਤੋਂ ਬਾਹਰ ਦੇ ਹਸਪਤਾਲਾਂ ’ਚ ਇਲਾਜ ਲਈ ਭੇਜਣ ਦੇ ਦੋਸ਼ ਲੱਗੇ ਹਨ। ਇੰਨਾਂ ਹੀ ਨਹੀ ਜੇਲ ’ਚ ਕੈਦੀਆਂ ਨੂੰ ਕੋਵਿਡ-19 ਦੌਰਾਨ ਗੈਰ ਸੁਵਿਧਾਵਾਂ ਦੇ ਦੋਸ਼ ਵੀ ਲੱਗੇ ਹਨ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਤਿੰਨ ਦੋਸ਼ੀਆਂ ’ਚ ਜੇਲ੍ਹ ਸੁਪਰੀਡੈਂਟ ਬਲਵਿੰਦਰ ਸਿੰਘ, ਡਿਪਟੀ ਜੇ੍ਹਲ ਸੁਪਰੀਡੈਂਟ ਅਮਰ ਸਿੰਘ ਤੇ ਵਾਰਡਨ ਗੁਰਪ੍ਰਤਾਪ ਸਿੰਘ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਸ ਵਲੋਂ ਤਿੰਨਾਂ ਦੋਸ਼ੀਆਂ ਦੀ ਗਿ੍ਰਫਤਾਰੀ ਅਜੇ ਨਹੀ ਹੋ ਸਕੀ ਹੈ।

ਇਹ ਵੀ ਪੜ੍ਹੋ:  ਮੰਡੀ ਕਲਾਂ ਦੇ ਨੌਜਵਾਨ ਦੀ ਦਿੱਲੀ ਮੋਰਚੇ ਤੋਂ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ

ਜ਼ਿਕਰਯੋਗ ਹੈ ਕਿ ਜੇਲ੍ਹਾਂ ’ਚ ਕੈਦੀਆਂ ਨੂੰ ਮੋਬਾਇਲ ਮੁਹੱਈਆ ਕਰਵਾਉਣ ਤੇ ਪੈਸਿਆਂ ਖਾਤਰ ਹੋਰ ਕਾਨੂੰਨ ਤੋੜਨ ਦਾ ਇਹ ਕੋਈ ਪਹਿਲਾਂ ਮਾਮਲਾ ਨਹੀ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚੋਂ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਲੌੜ ਹੈ ਅਜਿਹੇ ਅਨਸਰਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਤਾਂ ਜੋ ਜੇਲ੍ਹਾਂ ’ਚੋਂ ਭਿ੍ਰਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇ।  

ਇਹ ਵੀ ਪੜ੍ਹੋ: ਸੰਗਰੂਰ ’ਚ ਵੱਡੀ ਘਟਨਾ, ਭੇਤਭਰੇ ਹਲਾਤਾਂ ’ਚ 2 ਬੱਚਿਆਂ ਸਣੇ ਮਾਂ ਦੀ ਮਿਲੀ ਲਾਸ਼


Shyna

Content Editor

Related News