ਸੰਗਰੂਰ ਜੇਲ ਦਾ ਵੀਡੀਓ ਵਾਇਰਲ, ਸੁਪਰਡੈਂਟ ''ਤੇ ਲੱਗੇ ਗੰਭੀਰ ਦੋਸ਼

Saturday, Jan 11, 2020 - 10:52 AM (IST)

ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਜੇਲ ਵਿਚ ਬੰਦ ਕੈਦੀਆਂ ਵੱਲੋਂ ਇਕ ਵੀਡੀਓ ਵਾਇਰਲ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਨੇ ਜੇਲ ਸੁਪਰਡੈਂਟ ਬਲਵਿੰਦਰ ਸਿੰਘ 'ਤੇ ਗੰਭੀਰ ਦੋਸ਼ ਲਗਾਏ ਹਨ। ਵੀਡੀਓ 4 ਜਨਵਰੀ ਦੀ ਹੈ। ਕੈਦੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜੇਲ ਦੀ ਇਕ ਚੱਕੀ ਵਿਚ ਬੰਦ ਕਰਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

ਵੀਡੀਓ ਵਿਚ ਕੈਦੀਆਂ ਨੇ ਦੋਸ਼ ਲਾਇਆ ਹੈ ਕਿ ਜੇਲ ਸੁਪਰੀਡੈਂਟ ਬਲਵਿੰਦਰ ਸਿੰਘ ਜੋ ਕਿ ਬਠਿੰਡਾ ਤੋਂ ਬਦਲ ਕੇ ਆਇਆ ਹੈ, ਉਨ੍ਹਾਂ ਕੋਲੋਂ 1 ਲੱਖ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਜੇਕਰ ਉਹ ਪੈਸੇ ਦਿੰਦੇ ਹਨ ਤਾਂ ਹੀ ਉਨ੍ਹਾਂ ਨੂੰ ਚੱਕੀ 'ਚੋਂ ਕੱਢਿਆ ਜਾਵੇਗਾ। ਕੈਦੀ ਦਾ ਕਹਿਣਾ ਹੈ ਕਿ ਉਹ ਗਰੀਬ ਵਿਅਕਤੀ ਹੈ ਇੰਨੇ ਪੈਸੇ ਨਹੀਂ ਦੇ ਸਕਦਾ। ਕੈਦੀ ਨੇ ਦੋਸ਼ ਲਗਾਇਆ ਕਿ ਉਸ 'ਤੇ ਨਸ਼ਾ ਸਪਲਾਈ ਕਰਨ ਦਾ ਦਬਾਅ ਵੀ ਪਾਇਆ ਜਾ ਰਿਹਾ ਹੈ। ਉਹ ਕਹਿ ਰਿਹਾ ਹੈ ਕਿ ਉਸ ਖਿਲਾਫ ਕੋਈ ਕਤਲ ਕੇਸ ਨਹੀਂ ਹੈ। ਇਕ ਛੋਟੇ ਜਿਹੇ ਝਗੜੇ ਦਾ ਕੇਸ ਹੈ।

ਉਥੇ ਹੀ ਜਦੋਂ ਇਸ ਮਾਮਲੇ ਸਬੰਧੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੌਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਵਾਇਰਲ ਵੀਡੀਓ ਦੀ ਜਾਂਚ ਕੀਤੀ ਜਾਏਗੀ।


author

cherry

Content Editor

Related News