ਸੰਗਰੂਰ ਦਾ ਕਿਸਾਨ ਮੋਹਰ ਸਿੰਘ ਰਾਤੋ-ਰਾਤ ਬਣਿਆ ਲੱਖਪਤੀ, ਲੱਗਾ 75 ਲੱਖ ਦਾ ਜੈਕਪਾਟ

Friday, Sep 24, 2021 - 10:40 AM (IST)

ਸੰਗਰੂਰ ਦਾ ਕਿਸਾਨ ਮੋਹਰ ਸਿੰਘ ਰਾਤੋ-ਰਾਤ ਬਣਿਆ ਲੱਖਪਤੀ, ਲੱਗਾ 75 ਲੱਖ ਦਾ ਜੈਕਪਾਟ

ਚੰਡੀਗੜ੍ਹ (ਅਸ਼ਵਨੀ) : ਸੰਗਰੂਰ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਪਾਪੜਾ ਦਾ ਇਕ ਕਿਸਾਨ ਪੰਜਾਬ ਸਟੇਟ ਡੀਅਰ 500 ਦੀ ਸ਼ੁੱਕਰਵਾਰ ਹਫ਼ਤਾਵਾਰੀ ਲਾਟਰੀ ਦਾ ਪਹਿਲਾ ਇਨਾਮ (75 ਲੱਖ ਰੁਪਏ) ਜਿੱਤ ਕੇ ਰਾਤੋ-ਰਾਤ ਲੱਖਪਤੀ ਬਣ ਗਿਆ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ 75 ਸਾਲਾ ਕਿਸਾਨ ਮੋਹਰ ਸਿੰਘ ਨੇ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਹੈ। ਉਸ ਨੇ ਕਿਹਾ ਕਿ ਉਸਨੇ ਕਦੇ ਵੀ ਆਪਣੇ ਸੁਫ਼ਨੇ ਵਿੱਚ ਸੋਚਿਆ ਨਹੀਂ ਸੀ ਕਿ ਇਕ ਦਿਨ ਉਹ ਇੰਨਾ ਵੱਡਾ ਇਨਾਮ ਜਿੱਤ ਲਵੇਗਾ।

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਦੂਜੇ ਪਾਸੇ ਜਿੱਤੀ ਹੋਈ ਇਨਾਮ ਦੀ ਰਾਸ਼ੀ ਲੈਣ ਲਈ ਪੰਜਾਬ ਰਾਜ ਲਾਟਰੀ ਵਿਭਾਗ ਦੇ ਅਧਿਕਾਰੀਆਂ ਨੂੰ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਉਪਰੰਤ ਖੁਸ਼ਕਿਸਮਤ ਜੇਤੂ ਮੋਹਰ ਸਿੰਘ ਨੇ ਪ੍ਰਮਾਤਮਾ ਦਾ ਕੋਟ-ਕੋਟ ਸ਼ੁਕਰਾਨਾ ਕੀਤਾ।

 


author

rajwinder kaur

Content Editor

Related News