ਪੰਜਾਬ 'ਚ ਜ਼ਹਿਰੀਲੀ ਹੋਈ ਆਬੋ-ਹਵਾ, ਮੁੱਖ ਮੰਤਰੀ ਮਾਨ ਦਾ ਜ਼ਿਲ੍ਹਾ ਪਰਾਲੀ ਸਾੜਨ ਦੇ ਮਾਮਲੇ 'ਚ ਨੰਬਰ 1 'ਤੇ

Wednesday, Nov 02, 2022 - 02:47 PM (IST)

ਪੰਜਾਬ 'ਚ ਜ਼ਹਿਰੀਲੀ ਹੋਈ ਆਬੋ-ਹਵਾ, ਮੁੱਖ ਮੰਤਰੀ ਮਾਨ ਦਾ ਜ਼ਿਲ੍ਹਾ ਪਰਾਲੀ ਸਾੜਨ ਦੇ ਮਾਮਲੇ 'ਚ ਨੰਬਰ 1 'ਤੇ

ਸੰਗਰੂਰ : ਪੰਜਾਬ ਵਿੱਚ ਸੋਮਵਾਰ ਨੂੰ 2,131 ਪਰਾਲੀ ਸਾੜਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਕਿ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਹਨ। ਜਿਸ ਵਿੱਚ ਸੰਗਰੂਰ ਮੁੜ ਚਾਰਟ 'ਚ ਸਿਖਰ 'ਤੇ ਹੈ। ਸਾਰੀ ਮਾਮਲਿਆਂ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹਾ ਸੰਗਰੂਰ ਵਿੱਚ 330 ਖੇਤਾਂ 'ਚ ਪਰਾਲੀ ਨੂੰ ਅੱਗ ਲਾਈ ਗਈ। ਸੂਬੇ 'ਚ ਪਰਾਲੀ ਸਾੜਣ ਦੇ ਮਾਮਲਿਆਂ ਦੀ ਗਿਣਤੀ 16000 ਹਜ਼ਾਰ ਦੇ ਅੰਕੜਿਆਂ ਨੂੰ ਪਾਰ ਕਰ ਗਈ ਹੈ। ਸਿਰਫ਼ 10 ਦਿਨਾਂ 'ਚ 11,000 ਤੋਂ ਵੱਧ ਖੇਤਾਂ ਵਿੱਚ ਅੱਗ ਲੱਗਣ ਦੀਆਂ ਰਿਪੋਰਟ ਮਿਲੀ ਹੈ। ਅੰਕੜਿਆਂ ਮੁਤਾਬਕ ਸੂਬੇ ਵਿੱਚ ਇਸ ਲੀਜ਼ਨ ਵਿੱਚ 31 ਅਕਤੂਬਰ ਤੱਕ 16004 ਕੇਸ ਦਰਜ ਹੋਏ ਹਨ ਜਦਕਿ 2021 'ਚ ਰਿਪੋਰਟ ਕੀਤੇ ਮਾਮਲਿਆਂ ਦੀ ਗਿਣਤੀ 13,124 ਸੀ ਅਤੇ 2020  'ਚ 26, 915।

ਇਹ ਵੀ ਪੜ੍ਹੋ- ਨਵੇਂ ਵਿਵਾਦ ’ਚ ਘਿਰੀ ਭਗਵੰਤ ਮਾਨ ਸਰਕਾਰ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਤੋਂ ਇਲਾਵਾ ਅੰਕੜਿਆਂ ਤੋਂ ਇਹ ਵੀ ਖੁਲਾਸਾ ਹੋਇਆ ਹੈ ਕਿ 31 ਅਕਤੂਬਰ, 2021 ਨੂੰ, ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੇ 2,895 ਮਾਮਲੇ ਸਾਹਮਣੇ ਆਏ ਸਨ, ਜਦੋਂ ਕਿ 2020 ਦੀ ਇਸੇ ਮਿਤੀ ਲਈ ਸੰਖਿਆ 3,629 ਸੀ। ਸੂਬੇ ਵਿੱਚ ਲਗਾਤਾਰ ਦੋ ਦਿਨਾਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਦਰਜ ਹੋਣ ਕਾਰਨ ਸੰਗਰੂਰ ਵਿੱਚ ਸਥਿਤੀ ਹੋਰ ਵੀ ਵਿਗੜਨ ਦੀ ਸੰਭਾਵਨਾ ਹੈ। ਜ਼ਿਲ੍ਹੇ ਦੇ ਕਈ ਕਿਸਾਨਾਂ ਨੇ ਵੱਡੇ ਪੱਧਰ 'ਤੇ ਪਰਾਲੀ ਨੂੰ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਸਰਕਾਰ ਨੂੰ ਕਿਹਾ ਹੈ ਕਿ ਜੇਕਰ ਉਹ ਪਰਾਲੀ ਸਾੜਨ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਆਏ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਧਰਨਾ ਦੇਣਗੇ। ਇਹ ਵੀ ਦੱਸਿਆ ਗਿਆ ਹੈ ਕਿ ਖੇਤੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਅੱਗ ਦੀ ਚੈਕਿੰਗ ਸਮੇਂ ‘ਬੰਧਕ’ ਬਣਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਖੇਤੀ ਮਾਹਿਰਾਂ ਨੇ ਕਿਹਾ ਕਿ ਇਸ ਨਾਲ ਹਵਾ ਪ੍ਰਦੂਸ਼ਣ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ। ਮਾਹਿਰਾਂ ਨੇ ਕਿਹਾ ਕਿ ਜੇਕਰ ਮਿੱਟੀ ਵਿੱਚ ਸੜਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਫਸਲਾਂ ਦੀ ਰਹਿੰਦ-ਖੂੰਹਦ ਖਾਦਾਂ 'ਤੇ ਖਰਚੇ ਨੂੰ ਘਟਾਉਣ ਵਿੱਚ ਮਦਦ ਕਰ ਸਕਦੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News