ਜ਼ਿਮਨੀ ਚੋਣ ਨੂੰ ਲੈ ਕੇ ਸੰਗਰੂਰ ਹਲਕਾ ਚਰਚਾ 'ਚ, ਇਸ ਸੀਟ ਨੇ ਪੰਜਾਬ ਨੂੰ ਦਿੱਤੇ ਹਨ ਤਿੰਨ ਮੁੱਖ ਮੰਤਰੀ

05/28/2022 5:30:57 PM

ਲੁਧਿਆਣਾ (ਹਿਤੇਸ਼)— ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਸੰਸਦ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਭਗਵੰਤ ਮਾਨ ਵੱਲੋਂ ਸੀਟ ਸੰਗਰੂਰ ਤੋਂ ਅਸਤੀਫ਼ਾ ਦੇਣ ਦੇ ਕਾਰਨ ਹੋਣ ਜਾ ਰਹੀ ਉੱਪ ਚੋਣ ਨੂੰ ਲੈ ਕੇ ਸੰਗਰੂਰ ਲੋਕ ਸਭਾ ਸੀਟ ਇਨੀਂ ਦਿਨੀਂ ਕਾਫ਼ੀ ਚਰਚਾ ’ਚ ਹੈ। ਜੇਕਰ ਇਸ ਸੀਟ ਨਾਲ ਜੁੜੇ ਸਿਆਸੀ ਇਤਿਹਾਸ ’ਤੇ ਨਜ਼ਰ ਪਾਈ ਜਾਵੇ ਤਾਂ ਸੰਸਦ ਮੈਂਬਰ ਰਹੇ ਸੁਰਜੀਤ ਸਿੰਘ ਬਰਨਾਲਾ ਅਤੇ ਭਗਵੰਤ ਮਾਨ ਮੁੱਖ ਮੰਤਰੀ ਦੀ ਕੁਰਸੀ ਤੱਕ ਪਹੁੰਚ ਚੁੱਕੇ ਹਨ। ਇਸ ਦੇ ਇਲਾਵਾ ਸੰਗਰੂਰ ਲੋਕ ਸਭਾ ਸੀਟ ਦੇ ਅਧੀਨ ਆਉਂਦੇ ਲਹਿਰਾਗਾਗਾ ਤੋਂ ਵਿਧਾਇਕ ਬਣ ਕੇ ਰਾਜਿੰਦਰ ਕੌਰ ਭੱਠਲ ਵੀ ਮੁੱਖ ਮੰਤਰੀ ਰਹੇ ਹਨ। ਹਾਲਾਂਕਿ ਬਰਨਾਲਾ ਦੇ ਪਰਿਵਾਰ ਦਾ ਸਿਆਸੀ ਭਵਿੱਖ ਲਗਭਗ ਖ਼ਤਮ ਹੋ ਚੁੱਕਾ ਹੈ ਅਤੇ ਭੱਠਲ ਦੂਜੀ ਵਾਰ ਚੋਣਾਂ ਹਾਰ ਗਈ ਹੈ। 

ਇਹ ਵੀ ਪੜ੍ਹੋ: ਫਿਲੌਰ ਵਿਖੇ ਪੰਜਾਬ ਪੁਲਸ ਅਕੈਡਮੀ ’ਚ ਡਰੱਗ ਰੈਕੇਟ ਦੇ ਮਾਮਲੇ ’ਚ ਆਇਆ ਨਵਾਂ ਮੋੜ, ਹੋ ਸਕਦੀ ਹੈ CBI ਜਾਂਚ

ਕੇਂਦਰੀ ਮੰਤਰੀ ਵੀ ਰਹੇ ਹਨ ਇਥੋਂ ਦੇ ਸੰਸਦ ਮੈਂਬਰ 
ਸੰਗਰੂਰ ਲੋਕ ਸਭਾ ਸੀਟ ਨਾਲ ਜੁੜਿਆ ਅਹਿਮ ਪਹਿਲੂ ਇਹ ਵੀ ਹੈ ਰਿ ਇਥੋਂ ਦੇ ਸੰਸਦ ਮੈਂਬਰ ਕੇਂਦਰੀ ਮੰਤਰੀ ਵੀ ਰਹੇ ਹਨ, ਜਿਨ੍ਹਾਂ ’ਚ ਸੁਰਜੀਤ ਬਰਨਾਲਾ, ਬਲਵੰਤ ਸਿੰਘ ਰਾਮੂਵਾਲੀਆ ਅਤੇ ਸੁਖਦੇਵ ਸਿੰਘ ਢੀਂਡਸਾ ਦਾ ਨਾਂ ਸ਼ਾਮਲ ਹੈ, ਇਨ੍ਹਾਂ ’ਚੋਂ ਬਰਨਾਲਾ ਤਾਂ ਕਈ ਸੂਬਿਆਂ ਦੇ ਗਵਰਨਰ ਰਹਿ ਚੁੱਕੇ ਹਨ। 

ਇਹ ਵੀ ਪੜ੍ਹੋ: ਘਰ ’ਚ ਕੰਮ ਵਾਲੀਆਂ ਰੱਖਣ ਵਾਲੇ ਹੋ ਜਾਣ ਸਾਵਧਾਨ, ਤੁਸੀਂ ਵੀ ਹੋ ਸਕਦੇ ਹੋ ਇੰਝ ਲੁੱਟ ਦਾ ਸ਼ਿਕਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri