ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
Tuesday, Sep 17, 2019 - 10:11 AM (IST)

ਸੰਗਰੂਰ (ਬੇਦੀ) : ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੀਤ ਪ੍ਰਧਾਨ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਡਾ. ਖੇਮ ਸਿੰਘ ਗਿੱਲ 89 ਸਾਲ ਦੇ ਸਨ। ਇਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਵਿਗਿਆਨ ਵਿਚ ਸਹਿਯੋਗ ਲਈ 'ਪਦਮ ਭੂਸ਼ਣ' ਪੁਰਸਕਾਰ ਸਮੇਤ ਹੋਰ ਵੀ ਕਈ ਪੁਰਸਕਾਰਾਂ ਨਾਲ ਨਵਾਜਿਆ ਜਾ ਚੁੱਕਾ ਹੈ।
ਡਾ. ਖੇਮ ਸਿੰਘ ਗਿੱਲ ਦਾ ਜਨਮ 1 ਸਤੰਬਰ 1930 ਨੂੰ ਹੋਇਆ ਸੀ। ਇਨ੍ਹਾਂ ਨੂੰ ਭਾਰਤ ਵਿਚ ਹਰੀ ਕ੍ਰਾਂਤੀ ਲਿਆਉਣ ਦੇ ਸਹਿਯੋਗੀ ਵਜੋਂ ਜਾਣਿਆ ਜਾਂਦਾ ਹੈ। ਇਨ੍ਹਾਂ ਨੇ ਕਣਕ, ਅਲਸੀ ਅਤੇ ਤਿਲ ਦੀਆਂ ਵਧੀਆਂ ਕਿਸਮਾਂ ਤਿਆਰ ਕੀਤੀਆਂ ਅਤੇ “ਪੰਜਾਬ ਵਿਚ ਕਣਕ ਅਤੇ ਹਾਈਬ੍ਰੀਡ ਕਣਕ ਉਪਰ ਖੋਜ“ (Research on wheat and triticale in the Punjab) ਨਾਂ ਦੀ ਕਿਤਾਬ ਵੀ ਲਿਖੀ।