ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ''ਚ ਸ਼ਾਮਲ ਹੋਣ ਦੀਆਂ ਅਫਵਾਹਾਂ ''ਤੇ ਮਲੂਕਾ ਦਾ ਵੱਡਾ ਬਿਆਨ

12/10/2019 6:35:42 PM

ਸੰਗਰੂਰ (ਬੇਦੀ/ਰਾਜੇਸ਼ ਕੋਹਲੀ) : ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋਣ ਦੀ ਗੱਲ ਨੂੰ ਸਿੰਕਦਰ ਸਿੰਘ ਮਲੂਕਾ ਨੇ ਅਫਵਾਹ ਦੱਸਿਆ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਖੁਦ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਮਲੂਕਾ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਵੱਲੋਂ ਦਿੱਤੇ ਬਿਆਨ ਦਾ ਕੋਈ ਮਹੱਤਵ ਨਹੀਂ ਹੈ ਕਿਉਂਕਿ ਉਹ ਤਾਂ ਪਹਿਲਾਂ ਹੀ ਪਾਰਟੀ ਵਿਚੋਂ ਬਾਹਰ ਨਿਕਲ ਚੁੱਕੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਕੰਮ ਪਾਰਟੀ ਵਿਚ ਫੁੱਟ ਪਾਉਣਾ ਹੈ।

ਇਸ ਦੌਰਾਨ ਜਦੋਂ ਪਰਮਿੰਦਰ ਢੀਂਡਸਾ ਤੋਂ ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋਣ ਦੀਆਂ ਉਡ ਰਹੀਆਂ ਅਫਵਾਹਾਂ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੱਠਾ ਹੈ ਅਤੇ ਉਹ ਮਿਲ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲਾ ਪੱਧਰੀ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਾਰਟੀ ਦੀਆਂ ਜਥੇਬੰਦਕ ਚੋਣਾਂ ਸਬੰਧੀ ਹੋਈ, ਜਿਸ ਵਿਚ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।


cherry

Content Editor

Related News