ਜੱਸੀ ਜਸਰਾਜ ਮੋਢੇ 'ਤੇ ਪਾਵਾ ਰੱਖ ਕੇ ਨਾਮਜ਼ਦਗੀ ਦਾਖਲ ਕਰਨ ਪਹੁੰਚੇ (ਵੀਡੀਓ)
Monday, Apr 29, 2019 - 04:01 PM (IST)
ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਲੋਕ ਸਭਾ ਸੀਟ ਤੋਂ ਪੀ.ਡੀ.ਏ. ਉਮੀਦਵਾਰ ਜੱਸੀ ਜਸਰਾਜ ਵੱਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਵੀ ਮੌਜੂਦ ਸਨ।

ਦੱਸ ਦੇਈਏ ਕਿ ਜੱਸੀ ਜਸਰਾਜ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਮੋਢੇ 'ਤੇ ਪਾਵਾ ਰੱਖ ਕੇ ਆਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜਾਂ ਕੇਵਲ ਢਿੱਲੋਂ ਉਨ੍ਹਾਂ ਲਈ ਕੋਈ ਵੱਡੀ ਚੁਣੌਤੀ ਨਹੀਂ ਹਨ। ਉਹ ਇਨ੍ਹਾਂ ਨੂੰ ਵੱਡੀ ਟੱਕਰ ਦੇਣਗੇ। ਬਾਕੀ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਲੋਕ ਜੱਸੀ ਜਸਰਾਜ 'ਤੇ ਕਿੰਨਾ ਭਰੋਸਾ ਰੱਖਦੇ ਹਨ।
Related News
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
