ਸੰਗਰੂਰ 'ਚ ਪੁਲਸ ਮੁਲਾਜ਼ਮਾਂ ਦੀ ਗੁੰਡਾਗਰਦੀ, ਪੰਚ-ਸਰਪੰਚ ਨੂੰ ਕੁੱਟਣ ਦੇ ਲੱਗੇ ਦੋਸ਼ (ਵੀਡੀਓ)

10/07/2019 11:51:17 AM

ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਦੇ ਪਿੰਡ ਖੇੜੀ ਵਿਚ ਲੋਕਾਂ ਵਲੋਂ ਪੁਲਸ ਮੁਲਾਜ਼ਮਾਂ 'ਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ ਲਗਾਏ ਗਏ ਹਨ। ਪਿੰਡ ਵਾਸੀਆਂ ਮੁਤਾਬਕ ਨਾਰਕੋ ਸੈੱਲ ਵਲੋਂ ਨਸ਼ੇ ਦੇ ਸਬੰਧ 'ਚ ਪਿੰਡ 'ਚ ਰੇਡ ਕੀਤੀ ਗਈ ਸੀ, ਜਿਸ ਤਹਿਤ ਚਾਰ ਏ.ਟੀ.ਐੱਸ. ਮੁਲਾਜ਼ਮ ਰੇਡ ਕਰਨ ਆਏ ਸਨ। ਜਦੋਂ ਪਿੰਡ ਦੀ ਪੰਚ ਗੁਰਦੀਪ ਕੌਰ ਨੇ ਪੁਲਸ ਕੋਲੋਂ ਰੇਡ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਮਹਿਲਾ ਨੂੰ ਜਾਤੀ ਸੂਚਕ ਸ਼ਬਦ ਬੋਲਦਿਆਂ ਗਾਲ੍ਹਾਂ ਕੱਢੀਆਂ ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਗੁਰਦੀਪ ਕੌਰ ਦੀ ਧੀ ਨੇ ਸਰਪੰਚ ਨੂੰ ਫੋਨ ਕਰਕੇ ਮੌਕੇ 'ਤੇ ਸਦਿਆ ਤਾਂ ਏ.ਟੀ.ਐੱਸ. ਦੇ ਮੁਲਾਜ਼ਮਾਂ ਨੇ ਸਰਪੰਚ ਨੂੰ ਵੀ ਗਾਲ੍ਹਾਂ ਕੱਢਦਿਆਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸਾਰਾ ਪਿੰਡ ਇਕੱਠਾ ਹੋ ਗਿਆ ਤੇ ਉਨ੍ਹਾਂ ਪੁਲਸ ਮੁਲਾਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ।

PunjabKesari

ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਕਰਮਜੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਮਾਮਲੇ ਦੀ ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਕ ਪਾਸੇ ਸਰਕਾਰ ਪਿੰਡ ਦੀਆਂ ਪੰਚਾਇਤਾਂ ਨੂੰ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ ਦੀ ਗੱਲ ਆਖਦੀ ਹੈ ਪਰ ਜੇਕਰ ਪੁਲਸ ਪ੍ਰਸ਼ਾਸਨ ਦਾ ਰਵੱਈਆ ਅਜਿਹਾ ਰਿਹਾ ਤਾਂ ਉਨ੍ਹਾਂ ਦਾ ਸਾਥ ਕੋਈ ਨਹੀਂ ਦੇਵੇਗਾ।


cherry

Content Editor

Related News