ਸੰਗਰੂਰ: ਸਿਆਸੀ ਨੇਤਾ ਦੇ ਖ਼ਾਸਮਖ਼ਾਸ ਦੇ ਪੁੱਤਰ ਦੇ ਵਿਆਹ 'ਚ ਸ਼ਰੇਆਮ ਹੋਈ ਕੋਰੋਨਾ ਨਿਯਮਾਂ ਦੀ ਉਲੰਘਣਾ

Saturday, Apr 24, 2021 - 11:28 AM (IST)

ਸੰਗਰੂਰ (ਹਨੀ ਕੋਹਲੀ): ਕੋਰੋਨਾ ਦੇ ਕਹਿਰ ਦਰਮਿਆਨ ਪੰਜਾਬ ਸਰਕਾਰ ਵਲੋਂ ਸਖ਼ਤ ਹਦਾਇਤਾਂ ਦੇ ਬਾਵਜੂਦ ਵੀ ਸਿਆਸੀ ਧਿਰਾਂ ਦੇ ਖ਼ਾਸਮਖ਼ਾਸ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣੇ 'ਚ ਮੋਹਰੀ ਰੋਲ ਅਦਾ ਕਰ ਰਹੇ ਹਨ। ਤਾਜ਼ਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਰਮੀਤ ਸਿੰਘ ਜੌਹਲ ਨਾਂ ਦੇ ਸ਼ਖ਼ਸ ਦੇ ਪੁੱਤਰ ਦੇ ਵਿਆਹ ’ਚ 100 ਤੋਂ ਵੱਧ ਲੋਕ ਜਸ਼ਨ ਮਨਾਉਣ ਪਹੁੰਚੇ।  ਦੱਸ ਦੇਈਏ ਕਿ ਗੁਰਮੀਤ ਸਿੰਘ ਜੌਹਲ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਕਰੀਬੀ ਹਨ।ਗੁਰਮੀਤ ਸਿੰਘ ਜੌਹਲ ’ਤੇ ਉਸ ਦੇ ਪਰਿਵਰਾਕ ਮੈਂਬਰਾਂ ’ਤੇ 188, 269, 270 ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਹ ਵੀ ਪੜ੍ਹੋ: ਬਠਿੰਡਾ ’ਚ ਕੋਰੋਨਾ ਦਾ ਕਹਿਰ ਜਾਰੀ, 5 ਲੋਕਾਂ ਦੀ ਮੌਤ ਸਣੇ 596 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਜ਼ਿਕਰਯੋਗ ਹੈ ਕਿ ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਵਿਆਹ ਸਮਾਗਮਾਂ, ਭੋਗ ਆਦਿ ’ਤੇ 20 ਬੰਦਿਆਂ ਦੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। 

ਇਹ ਵੀ ਪੜ੍ਹੋ:  ਕੋਰੋਨਾ ਪਾਜ਼ੇਟਿਵ ਵਿਅਕਤੀ ਬਿਨਾਂ ਦੱਸੇ ਗਿਆ ਕੈਨੇਡਾ, ਮਚਿਆ ਬਵਾਲ


Shyna

Content Editor

Related News