ਸੰਗਰੂਰ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨ ਹਲਾਕ

Monday, May 13, 2019 - 03:09 PM (IST)

ਸੰਗਰੂਰ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨ ਹਲਾਕ

ਭਵਾਨੀਗੜ੍ਹ(ਵਿਕਾਸ) : ਅੱਜ ਇੱਥੇ ਸੁਨਾਮ-ਪਟਿਆਲਾ ਮੁੱਖ ਸੜਕ 'ਤੇ ਪਿੰਡ ਫੱਗੂਵਾਲਾ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਦਾ ਸ਼ਿਕਾਰ ਤਿੰਨੋਂ ਨੌਜਵਾਨ ਪਟਿਆਲਾ ਦੇ ਰਹਿਣ ਵਾਲੇ ਸਨ ਤੇ ਸੋਲਰ ਸਿਸਟਮ ਲਾਉਣ ਦਾ ਕੰਮ ਕਰਦੇ ਸਨ।

PunjabKesari

ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਸੁਨਾਮ ਤੋਂ ਵਾਪਸ ਆ ਰਹੇ ਅਭਿਸ਼ੇਕ (28), ਬਲਬੀਰ ਸਿੰਘ (29) ਤੇ ਯੁੱਧਵੀਰ ਸਿੰਘ (29) ਦੀ ਹੋਂਡਾ ਸਿਟੀ ਕਾਰ ਸੁਨਾਮ ਰੋਡ 'ਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਫੱਗੂਵਾਲਾ ਨੇੜੇ ਅਚਾਨਕ ਬੇਕਾਬੂ ਹੋ ਕੇ ਦੂਜੇ ਪਾਸੇ ਸੜਕ ਕੰਢੇ ਇਕ ਦਰੱਖਤ ਵਿਚ ਵੱਜ ਕੇ ਖਤਾਨਾਂ 'ਚ ਪਲਟ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਲਾ ਰਹੇ ਅਭਿਸ਼ੇਕ ਤੇ ਉਸ ਦੇ ਨਾਲ ਦੀ ਸੀਟ 'ਤੇ ਬੈਠੇ ਬਲਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਪਿੱਛੇ ਬੈਠਾ ਯੁੱਧਵੀਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ ਤੇ ਬਾਅਦ ਵਿਚ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਹਾਦਸੇ ਵਾਲੀ ਥਾਂ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਾਦਸੇ ਵਿਚ ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ ਨੂੰ ਤੋੜ ਕੇ ਦੋਵੇਂ ਲਾਸ਼ਾਂ ਤੇ ਜ਼ਖ਼ਮੀ ਵਿਅਕਤੀ ਨੂੰ ਬਾਹਰ ਕੱਢਿਆ ਗਿਆ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesari


author

cherry

Content Editor

Related News