ਸੰਗਰੂਰ : ਸੁੱਤੇ ਪਏ ਪਰਿਵਾਰ 'ਤੇ ਡਿੱਗੀ ਛੱਤ, 2 ਬੱਚਿਆਂ ਦੀ ਮੌਤ

12/17/2019 2:12:24 PM

ਸੰਗਰੂਰ/ਮੂਨਕ (ਰਾਜੇਸ਼ ਕੋਹਲੀ, ਸੈਣੀ) : ਸੰਗਰੂਰ ਦੇ ਮੂਨਕ ਵਿਚ ਅੱਜ ਸਵੇਰੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਕਮਰੇ ਅੰਦਰ ਸੌ ਰਹੇ 2 ਬੱਚਿਆਂ ਦੀ ਮੌਤ ਹੋ ਗਈ, ਜਦਕਿ 5 ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਮੌਕੇ 'ਤੇ ਮੌਜੂਦ ਲੋਕਾਂ ਨੇ ਪੀੜਤ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਉਥੇ ਹੀ ਮੂਨਕ ਦੇ ਡੀ.ਐਸ.ਪੀ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਇਸ ਹਾਦਸੇ ਸਬੰਧੀ ਪਤਾ ਲੱਗਾ ਉਹ ਮੌਕੇ 'ਤੇ ਪੁੱਜੇ ਅਤੇ ਲੋਕਾਂ ਦੀ ਮਦਦ ਨਾਲ ਮਲਬੇ ਹੇਠਾਂ ਦੱਬੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ 2 ਬੱਚਿਆਂ ਦੀ ਮੌਤ ਹੋ ਚੁੱਕੀ ਸੀ ਅਤੇ ਬਾਕੀ ਜ਼ਖਮੀ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਗਈ।

cherry

This news is Content Editor cherry