ਵੀਡੀਓ 'ਚ ਦੇਖੋ ਕਿਵੇਂ ਸਾਨ੍ਹ ਨੇ ਹਵਾ 'ਚ ਉਡਾਇਆ ਪੁਲਸ ਮੁਲਾਜ਼ਮ

08/16/2019 11:38:54 AM

ਸੰਗਰੂਰ (ਬਿਊਰੋ) : ਅਵਾਰਾ ਪਸ਼ੂ ਲੋਕਾਂ ਲਈ ਜਾਨਲੇਵਾ ਸਾਬਿਤ ਹੋ ਰਹੇ ਹਨ। ਹੁਣ ਤਾਜ਼ਾ ਮਾਮਲਾ ਸੰਗਰੂਰ ਦੇ ਸੁਨਾਮ ਜ਼ਿਲੇ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਆਵਾਰਾ ਸਾਨ੍ਹ ਨੇ ਸੜਕ 'ਤੇ ਪੈਦਲ ਜਾ ਰਹੇ ਪੰਜਾਬ ਪੁਲਸ ਦੇ ਜਵਾਨ 'ਤੇ ਹਮਲਾ ਕਰ ਦਿੱਤਾ, ਜਿਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਸਾਫ ਦਿਖਾਇਆ ਗਿਆ ਹੈ ਕਿ ਕਿਵੇਂ ਸਾਨ੍ਹ ਨੇ ਪੁਲਸ ਮੁਲਾਜ਼ਮ ਨੂੰ ਚੁੱਕ ਕੇ ਹੇਠਾਂ ਸੁੱਟ ਦਿੱਤਾ। ਇਸ ਹਮਲੇ ਵਿਚ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ।

ਦੱਸ ਦੇਈਏ ਕਿ ਸੰਗਰੂਰ ਵਿਚ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾ ਵੀ ਕਈ ਵਾਰ ਅਜਿਹੇ ਹਾਦਸੇ ਵਾਪਰ ਚੁੱਕੇ ਹਨ, ਜਿਸ ਨਾਲ ਕਈ ਮੌਤਾਂ ਵੀ ਹੋ ਚੁੱਕੀਆਂ ਹਨ ਅਤੇ ਕਈ ਲੋਕ ਜ਼ਖਮੀ ਹੋ ਚੁੱਕੇ ਹਨ ਪਰ ਪ੍ਰਸ਼ਾਸਨ ਇਸ ਦਾ ਕੋਈ ਹੱਲ ਨਹੀਂ ਕਰ ਸਕਿਆ।

cherry

This news is Content Editor cherry