ਬੇਰੁਜ਼ਗਾਰ ਅਧਿਆਪਕਾਂ ਲਈ ਸਿੱਖਿਆ ਮੰਤਰੀ ਦਾ ਵੱਡਾ ਐਲਾਨ (ਵੀਡੀਓ)

Tuesday, Oct 29, 2019 - 12:54 PM (IST)

ਸੰਗਰੂਰ (ਬੇਦੀ, ਰਾਜੇਸ਼) : ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਜਲਦ ਹੀ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਜਥੇਬੰਦੀਆਂ ਦੇ ਮਸਲੇ ਹੱਲ ਹੋ ਸਕਦੇ ਹਨ, ਨੂੰ ਕੈਬਨਿਟ 'ਚ ਲਿਜਾਉਣ ਸਬੰਧੀ ਤਜਵੀਜ਼ ਪਹਿਲਾਂ ਹੀ ਬਣਾਈ ਜਾ ਚੁੱਕੀ ਹੈ ਅਤੇ ਦਸੰਬਰ ਤੱਕ ਉਨ੍ਹਾਂ ਦਾ ਮਸਲਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਜਥੇਬੰਦੀਆਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਸਕਦੇ, ਉਨ੍ਹਾਂ ਲਈ ਰੋਡ ਮੈਪ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਦਾ ਰਾਹ ਛੱਡ ਕੇ ਗੱਲਬਾਤ ਦੀ ਪ੍ਰਕਿਰਿਆ ਅਪਣਾਉਣ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਢੁੱਕਵੇਂ ਉਪਰਾਲੇ ਕੀਤੇ ਜਾ ਸਕਣ। ਸਿੱਖਿਆ ਮਤਰੀ ਦਾ ਕਹਿਣਾ ਹੈ ਕਿ ਹਰੇਕ ਟੈਟ ਪਾਸ ਅਧਿਆਪਕ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾ ਸਕਦੀ।

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਸਿੰਗਲਾ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਕਲਾਸਾ ਬਨਾਉਣ ਲਈ ਸਮਾਰਟ ਕਿੱਟਾਂ ਦੀ ਵੰਡ ਕੀਤੀ ਅਤੇ ਖੇਡ ਮੈਦਾਨ ਦੇ ਪ੍ਰੌਜੈਕਟ ਦਾ ਉਦਘਾਟਨ ਕਰਨ ਉਪਰੰਤ ਸਕੂਲੀ ਵਿਦਿਆਰਥਨਾਂ ਨੂੰ ਖੇਡ ਸਮਾਨ ਦੀ ਵੰਡ ਵੀ ਕੀਤੀ।


author

cherry

Content Editor

Related News