ਦਲਿਤ ਨੌਜਵਾਨ ਦੇ ਕਤਲ ਦਾ ਮਾਮਲਾ ਸੰਸਦ 'ਚ ਚੁੱਕਾਂਗਾ: ਭਗਵੰਤ ਮਾਨ (ਵੀਡੀਓ)

Sunday, Nov 17, 2019 - 04:19 PM (IST)

ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਹੋਈ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਉਥੇ ਹੀ ਮ੍ਰਿਤਕ ਨੂੰ ਇਨਸਾਫ ਦਿਵਾਉਣ ਦੀ ਇਸ ਲੜਾਈ 'ਚ ਪੀੜਤ ਪਰਿਵਾਰ ਨਾਲ ਸਮਾਜ ਸੇਵੀ ਸੰਸਥਾਵਾਂ ਤੇ ਕਈ ਜਥੇਬੰਦੀਆਂ ਵੀ ਸਹਿਯੋਗ ਦੇ ਰਹੀਆਂ ਹਨ।

PunjabKesari

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਇਸ ਘਟਨਾ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੋਮਵਾਰ ਨੂੰ ਉਹ ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲਣਗੇ ਅਤੇ ਇਸ ਮਾਮਲੇ ਨੂੰ ਸੰਸਦ ਵਿਚ ਵੀ ਚੁੱਕਣਗੇ ਤਾਂ ਕਿ ਪੰਜਾਬ ਸਰਕਾਰ 'ਤੇ ਇਸ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਦਬਾਅ ਬਣਾਇਆ ਜਾ ਸਕੇ। ਉਥੇ ਹੀ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਵੀ ਪਰਿਵਾਰ ਨੂੰ ਹਰ ਬਣਦਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਰਿਵਾਰ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਦੱਸ ਦੇਈਏ ਕਿ ਪਰਿਵਾਰ ਵਲੋਂ ਇਨਸਾਫ ਨਾ ਮਿਲਣ ਤੱਕ ਪੁੱਤ ਦੀ ਲਾਸ਼ ਦਾ ਸੰਸਕਾਰ ਨਾ ਕਰਨ ਦੀ ਗੱਲ ਆਖੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਗਰੀਬ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਨਹੀਂ ਤਾਂ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ।

ਜ਼ਿਕਰਯੋਗ ਹੈ ਕਿ ਦਲਿਤ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਸੀ। ਇਸ ਦੌਰਾਨ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ। ਇਹੀ ਨਹੀਂ ਉਨ੍ਹਾਂ ਨੌਜਵਾਨਾਂ ਨੇ ਪੀੜਤ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ, ਜਿਸ ਕਾਰਨ ਜ਼ਖਮੀ ਨੌਜਵਾਨ ਦੀ ਪੀ.ਜੀ.ਆਈ. ਵਿਚ ਇਲਾਜ਼ ਦੌਰਾਨ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਮੌਤ ਹੋ ਗਈ। ਇਥੋਂ ਤੱਕ ਕਿ ਨੌਜਵਾਨ ਨੇ ਜਦੋਂ ਪਾਣੀ ਮੰਗਿਆ ਤਾਂ ਉਸ ਨੂੰ ਵਿਅਕਤੀਆਂ ਵੱਲੋਂ ਪਿਸ਼ਾਬ ਪਿਲਾ ਦਿੱਤਾ ਗਿਆ ਸੀ।


author

cherry

Content Editor

Related News