ਮਾਂ ਦੀ ਦਵਾਈ ਲੈਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

02/04/2020 6:21:09 PM

ਸੰਗਰੂਰ (ਰਾਜੇਸ਼ ਕੋਹਲੀ) : ਲਹਿਰਾਗਾਗਾ ਵਿਖੇ ਲੁਟੇਰਿਆਂ ਵੱਲੋਂ ਨੌਜਵਾਨ ਨੂੰ ਗੋਲੀਆਂ ਮਾਰ ਕੇ ਉਸ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਮ੍ਰਿਤਕ ਨੌਜਵਾਨ ਦੀ i20 ਕਾਰ ਵੀ ਖੋਹ ਕੇ ਲੈ ਗਏ।

ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਆਪਣੀ ਮਾਂ ਦੀ ਦਵਾਈ ਲੈ ਕੇ ਹਰਿਆਣਾ ਤੋਂ ਵਾਪਸ ਆ ਰਿਹਾ ਸੀ ਕਿ ਜਾਖਲ ਚੂਲਡ ਪਿੰਡ ਨੇੜੇ ਕੁੱਝ ਲੁਟੇਰਿਆਂ ਨੇ ਉਸ ਦੀ ਗੱਡੀ 'ਤੇ ਫਾਈਰਿੰਗ ਕਰ ਦਿੱਤੀ। ਇਸ ਫਾਈਰਿੰਗ ਵਿਚ ਨੌਜਵਾਨ ਦੀ ਮੌਤ ਹੋ ਗਈ ਅਤੇ ਲੁਟੇਰੇ ਗੱਡੀ ਲੈ ਕੇ ਫਰਾਰ ਹੋ ਗਏ। ਉਥੇ ਹੀ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।


cherry

Content Editor

Related News