ਨੌਜਵਾਨ ਦੀ ਮੌਤ ਬਣੀ 'ਮਿਸਟਰੀ', ਪਿਤਾ ਨੇ ਪ੍ਰੇਮਿਕਾ ਕਰਵਾਈ ਅੰਦਰ (ਵੀਡੀਓ)

Tuesday, Apr 23, 2019 - 02:46 PM (IST)

ਸੰਗਰੂਰ (ਰਜੇਸ਼) : ਸੰਗਰੂਰ 'ਚ ਇਕ 32 ਸਾਲਾ ਨੌਜਵਾਨ ਦੀ ਲਾਸ਼ ਉਸ ਦੀ ਪ੍ਰੇਮਿਕਾ ਦੇ ਕਮਰੇ ਦੀ ਖਿੜਕੀ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ ਵਜੋਂ ਹੋਈ ਹੈ। ਦਰਅਸਲ ਪਰਵਿੰਦਰ ਤੇ ਉਸ ਦੀ ਪ੍ਰੇਮਿਕਾ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਸਨ। ਘਰ ਦੇ ਮਾਲਕ ਸੱਜਣ ਸਿੰਘ ਨੇ ਦੱਸਿਆ ਕਿ ਪਰਵਿੰਦਰ ਤੇ ਉਸ ਦੀ ਪ੍ਰੇਮਿਕਾ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤੇ ਕੁਝ ਦੇਰ ਬਾਅਦ ਪਰਵਿੰਦਰ ਸਿੰਘ ਦੀ ਕਮਰੇ 'ਚ ਲਟਕਦੀ ਲਾਸ਼ ਬਰਾਮਦ ਹੋਈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਪਰਵਿੰਦਰ ਦੇ ਪਹਿਲਾਂ ਵੀ ਦੋ ਵਿਆਹ ਹੋ ਚੁੱਕੇ ਹਨ ਤੇ ਉਸ ਦੇ ਦੋ ਬੱਚੇ ਹਨ। ਪਿਤਾ ਨੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ ਤੇ ਇਹ ਕਤਲ ਉਸ ਦੀ ਪ੍ਰੇਮਿਕਾ ਨੇ ਹੀ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਮੁਤਾਬਕ ਉਨ੍ਹਾਂ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ ਤੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

ਦੱਸ ਦੇਈਏ ਕਿ ਮ੍ਰਿਤਕ ਪਰਵਿੰਦਰ ਦੀ ਪ੍ਰੇਮਿਕਾ ਦਾ ਵੀ ਪਹਿਲਾਂ ਵਿਆਹ ਹੋ ਚੁੱਕਾ ਹੈ ਤੇ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਪੁਲਸ ਵਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਪਰਵਿੰਦਰ ਦੀ ਮੌਤ ਖੁਦਕੁਸ਼ੀ ਹੈ ਜਾਂ ਕਤਲ ਇਸ ਦਾ ਖੁਲਾਸਾ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਲੱਗੇਗਾ।


author

cherry

Content Editor

Related News