ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ! ਨਾਨੇ ਨਾਲ ਚੀਜ਼ ਲੈਣ ਗਇਆਂ ਦੀ...

Sunday, Nov 01, 2026 - 07:41 PM (IST)

ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ! ਨਾਨੇ ਨਾਲ ਚੀਜ਼ ਲੈਣ ਗਇਆਂ ਦੀ...

ਭਦੌੜ (ਰਾਕੇਸ਼)- ਕਸਬਾ ਭਦੌੜ ਵਿਖੇ ਇਲੈਕਟ੍ਰਿਕ ਸਕੂਟੀ ਤੇ ਟਰੈਕਟਰ-ਟਰਾਲੀ ਦੀ ਟੱਕਰ ਹੋਣ ਕਾਰਨ ਦੋ ਮਾਸੂਮ ਭੈਣ-ਭਰਾ ਦੀ ਦਰਦਨਾਕ ਮੌਤ ਹੋਣ ਨਾਲ ਕਸਬੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।

ਥਾਣਾ ਭਦੌੜ ਦੇ ਏ.ਐੱਸ.ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਭਦੌੜ ਦੇ ਬਾਮੀਆਣਾ ਰੋਡ ਤੋਂ ਇਕ ਗ਼ਰੀਬ ਪਰਿਵਾਰ ਦੇ ਘਰ ਬੱਚਿਆਂ ਦਾ ਆਇਆ ਨਾਨਾ ਜਰਨੈਲ ਸਿੰਘ ਆਪਣੇ ਦੋਹਤੇ ਅਤੇ ਦੋਹਤੀ ਨੂੰ ਇਲੈਕਟ੍ਰਿਕ ਸਕੂਟਰੀ ਉੱਪਰ ਬਿਠਾ ਕੇ ਬਾਜ਼ਾਰ ਵਿਚੋਂ ਕੁਝ ਖਾਣ-ਪੀਣ ਦੀਆਂ ਚੀਜ਼ਾਂ ਦਿਵਾਉਣ ਲਈ ਲੈ ਕੇ ਜਾ ਰਿਹਾ ਸੀ। ਜਦੋਂ ਉਹ ਮੁਹੱਲਾ ਢੀਂਡਸਾ ਵਿਖੇ ਬਣੇ ਪਾਰਕ ਕੋਲ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟਰੈਕਟਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਸਕੂਟਰੀ ਉਪਰ ਬੈਠੀ 6 ਸਾਲਾ ਜਸ਼ਨਦੀਪ ਕੌਰ ਪੁੱਤਰੀ ਅੰਗਰੇਜ਼ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦ ਕਿ ਡੇਢ ਸਾਲ ਦੇ ਗੁਰਫ਼ਤਿਹ ਸਿੰਘ ਪੁੱਤਰ ਰਾਜੂ ਸਿੰਘ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਏਮਜ਼ ਹਸਪਤਾਲ ਬਠਿੰਡਾ ਵਿਖੇ ਰੈਫ਼ਰ ਕੀਤਾ ਗਿਆ, ਜਿਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਅੱਗੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਭੇਜ ਦਿੱਤਾ ਗਿਆ, ਜਿਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।

ਜਦੋਂ ਇਸ ਸਬੰਧੀ ਥਾਣਾ ਭਦੌੜ ਦੇ ਐੱਸ.ਐੱਚ.ਓ. ਅਮਰੀਕ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਏ.ਐੱਸ.ਆਈ. ਸੰਤੋਖ ਸਿੰਘ ਇਸ ਘਟਨਾ ਦੀ ਜਾਂਚ ਕਰ ਰਹੇ ਹਨ, ਜਲਦ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।
 


author

Anmol Tagra

Content Editor

Related News