ਵੱਡੀ ਖ਼ਬਰ : ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ IAS ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਦੀ ਗੋਲੀ ਲੱਗਣ ਕਾਰਨ ਮੌਤ

Saturday, Jun 25, 2022 - 03:59 PM (IST)

ਵੱਡੀ ਖ਼ਬਰ : ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ IAS ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਦੀ ਗੋਲੀ ਲੱਗਣ ਕਾਰਨ ਮੌਤ

ਚੰਡੀਗੜ੍ਹ (ਸੁਸ਼ੀਲ) : ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਆਈ. ਏ. ਐੱਸ. ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਵਿਜੀਲੈਂਸ ਦੀ ਟੀਮ ਸੰਜੇ ਪੋਪਲੀ ਦੇ ਘਰ ਪੁੱਛਗਿੱਛ ਕਰਨ ਲਈ ਪੁੱਜੀ ਤਾਂ ਸੰਜੇ ਪੋਪਲੀ ਦਾ ਪੁੱਤਰ ਉੱਪਰਲੀ ਮੰਜ਼ਿਲ 'ਤੇ ਚਲਾ ਗਿਆ ਅਤੇ ਉਸ ਨੇ ਖ਼ੁਦ ਨੂੰ ਗੋਲੀ ਮਾਰ ਲਈ। 

ਇਹ ਵੀ ਪੜ੍ਹੋ : ਪੰਜਾਬ ਬਜਟ ਇਜਲਾਸ : CM ਭਗਵੰਤ ਮਾਨ ਨੇ ਕਹੀਆਂ ਇਹ ਵੱਡੀਆਂ ਗੱਲਾਂ, ਰਾਜਪਾਲ ਦੇ ਭਾਸ਼ਣ 'ਤੇ ਦਿੱਤਾ ਜਵਾਬ

ਸੰਜੇ ਪੋਪਲੀ ਦੀ ਪਤਨੀ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਵੀ ਸਬੂਤ ਦੇਣ ਲਈ ਵਾਰ-ਵਾਰ ਟਾਰਚਰ ਕੀਤਾ ਜਾ ਰਿਹਾ ਸੀ ਅਤੇ ਜਦੋਂ ਉਨ੍ਹਾਂ ਨੂੰ ਕੋਈ ਸਬੂਤ ਨਾ ਮਿਲਿਆ ਤਾਂ ਉਨ੍ਹਾਂ ਨੇ ਉਸ ਦੇ ਪੁੱਤਰ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੂੰ ਜਦੋਂ ਕੋਈ ਰਿਕਵਰੀ ਨਾ ਹੋਈ ਤਾਂ ਉਨ੍ਹਾਂ ਦੇ ਪੁੱਤ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਕਦੋਂ ਮਿਲੇਗਾ? ਸਦਨ 'ਚ ਚੁੱਕਿਆ ਗਿਆ ਸਵਾਲ

ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੰਜੇ ਪੋਪਲੀ ਦੀ ਪਤਨੀ ਨੇ ਕਿਹਾ ਕਿ ਅਧਿਕਾਰੀਆਂ ਨੇ ਸਿਰਫ ਆਪਣੀ ਪੋਸਟ ਬਚਾਉਣ ਲਈ ਅਜਿਹਾ ਕੀਤਾ ਹੈ ਅਤੇ ਉਨ੍ਹਾਂ ਦੇ ਪਤੀ ਨੂੰ ਵੀ ਝੂਠੇ ਕੇਸ 'ਚ ਫ਼ਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲਾਅ ਐਂਡ ਆਰਡਰ ਨਹੀਂ ਹੈ। ਸੰਜੇ ਪੋਪਲੀ ਦੀ ਪਤਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News