ਸੈਨੇਟਰੀ ਸਟੋਰ ''ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

Thursday, May 07, 2020 - 07:31 PM (IST)

ਸੈਨੇਟਰੀ ਸਟੋਰ ''ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਕੋਟਕਪੂਰਾ (ਨਰਿੰਦਰ ਬੈੜ੍ਹ) : ਸਥਾਨਕ ਫੌਜੀ ਰੋਡ 'ਤੇ ਰਾਮਾ ਗਲੀ 'ਚ ਦੁਪਹਿਰ ਸਮੇਂ ਭਿਆਨਕ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋ ਜਾਣ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਰਾਮਾ ਗਲੀ ਵਿਖੇ ਸਥਿਤ ਦੋ ਮੰਜ਼ਿਲਾਂ ਅਗਰਵਾਲ ਸੈਨੇਟਰੀ ਸਟੋਰ ਦੀ ਛੱਤ 'ਤੇ ਬਿਜਲੀ ਵੈਲਡਿੰਗ ਦਾ ਕੰਮ ਚਲ ਰਿਹਾ ਸੀ। ਇਸ ਦੌਰਾਨ ਚੰਗਿਆੜੀਆਂ ਕਾਰਨ ਛੱਤ 'ਤੇ ਪਈਆਂ ਪਲਾਸਟਿਕ ਦੀਆਂ ਪਾਈਪਾਂ, ਟੈਂਕੀ ਅਤੇ ਹੋਰ ਸਮਾਨ ਨੂੰ ਅੱਗ ਲੱਗ ਗਈ। ਹਾਲਾਂਕਿ ਮੌਕੇ 'ਤੇ ਇਕੱਤਰ ਲੋਕਾਂ ਨੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ ਕੀਤੀ ਪਰ ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। 

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਰੀਬ ਇਕ ਘੰਟੇ ਦੀ ਜਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਮੌਕੇ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਵੜਿੰਗ ਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਰਾਜਬੀਰ ਸਿੰਘ ਨੇ ਵੀ ਘਟਨਾ ਦਾ ਜਾਇਜ਼ਾ ਲਿਆ। ਦੁਕਾਨ ਦੇ ਮਾਲਕ ਅਰਜੁਨ ਦਾਸ ਨੇ ਦੱਸਿਆ ਕਿ ਨੁਕਸਾਨ ਦਾ ਅਜੇ ਅੰਦਾਜ਼ਾ ਨਹੀਂ ਲਗਾਇਆ ਜਾ ਸਕਿਆ।


author

Gurminder Singh

Content Editor

Related News