ਅੰਮ੍ਰਿਤਸਰ ਪਹੁੰਚ ਸੰਜੇ ਦੱਤ, ਵੇਖਣ ਆਏ ਪ੍ਰਸ਼ੰਸਕਾਂ ਦੀ ਲੱਗੀ ਭੀੜ (ਤਸਵੀਰਾਂ)

Monday, Dec 16, 2024 - 06:58 PM (IST)

ਅੰਮ੍ਰਿਤਸਰ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੇ ਦੱਤ ਨੂੰ ਅੱਜ ਗੁਰੂ ਨਗਰੀ ਅੰਮ੍ਰਿਤਸਰ ਵੇਖਿਆ ਗਿਆ। ਇਸ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਭਾਰੀ ਇਕੱਠ ਵੀ ਨਜ਼ਰ ਆਇਆ। ਸੰਜੇ ਦੱਤ ਨੇ ਅੰਮ੍ਰਿਤਸਰ ਪਹੁੰਚ ਕੇ ਚਾਹ ਵਾਲੀ ਦੁਕਾਨ 'ਤੇ ਚਾਹ ਪੀਤੀ ਅਤੇ ਪਕੌੜਿਆ ਦਾ ਵੀ ਆਨੰਦ ਲਿਆ।

PunjabKesari

ਇਹ ਵੀ ਪੜ੍ਹੋ- ਨਰਾਇਣ ਸਿੰਘ ਚੌੜਾ ਅਦਾਲਤ 'ਚ ਪੇਸ਼, 14 ਦਿਨਾਂ ਲਈ ਭੇਜਿਆ ਜੇਲ੍ਹ

ਹਾਲਾਂਕਿ ਸੰਜੇ ਦੱਤ ਆਪਣੀ ਗੱਡੀ 'ਚ ਹੀ ਸੀ ਬਾਹਰ ਪ੍ਰਸ਼ੰਸਕਾਂ ਦੀ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸੀ। ਜਦੋਂ ਪ੍ਰਸ਼ੰਸਕਾਂ ਨੇ ਸੰਜੇ ਦੱਤ ਨੂੰ ਕਿਸੇ ਦੁਕਾਨ ਦੇ ਬਾਹਰ ਦੇਖਿਆ ਤਾਂ ਪ੍ਰਸ਼ੰਸਕ ਉਨ੍ਹਾਂ ਨਾਲ ਤਸਵੀਰਾਂ ਕਰਵਾਉਣ ਪਹੁੰਚਗੇ।  ਹਰ ਕੋਈ ਸੰਜੇ ਦੱਤ ਨੂੰ ਵੇਖਣ ਲਈ ਉਤਾਵਲਾ ਹੋ ਰਿਹਾ ਸੀ। 

PunjabKesari

ਇਹ ਵੀ ਪੜ੍ਹੋ- ਲੱਖਾਂ ਦੀ ਕਾਰ 'ਚ ਆਏ ਚੋਰ, ਚੋਰੀ ਕੀਤਾ ਮੁਰਗਾ

ਸੂਤਰਾਂ ਦਾ ਕਹਿਣਾ ਹੈ ਕਿ ਸੰਜੇ ਦੱਤ ਆਪਣੀ ਫਿਲਮ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚੇ ਹਨ। ਫਿਲਹਾਲ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਦੱਸ ਦੇਈਏ ਸਜੇ ਦੱਤ ਨਾਲ ਕਾਫ਼ੀ ਪੁਲਸ ਫੋਰਸ ਵੀ ਨਜ਼ਰ ਆਈ ਅਤੇ ਸੁਰੱਖਿਆ ਦੇ ਹੋਰ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ। 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News