ਸੰਜੇ ਸਿੰਘ ਅਤੇ ਮੰਤਰੀ ਕਟਾਰੂਚੱਕ ਅੱਜ ਕੋਹਲੀਆਂ ਧੁੱਸੀ ''ਤੇ ਹੜ੍ਹਾਂ ਦੀ ਸਥਿਤੀ ਦਾ ਲੈਣਗੇ ਜਾਇਜ਼ਾ
Saturday, Sep 06, 2025 - 05:24 AM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੈਂਬਰ ਰਾਜ ਸਭਾ ਸੰਜੇ ਸਿੰਘ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ 6 ਸਤੰਬਰ (ਦਿਨ ਸ਼ਨੀਵਾਰ) ਨੂੰ ਸਵੇਰੇ 9.30 ਵਜੇ ਕੋਹਲੀਆਂ ਧੁੱਸੀ 'ਤੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚ ਰਹੇ ਹਨ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ।
ਇਹ ਵੀ ਪੜ੍ਹੋ : ਸਸਰਾਲੀ ਕਲੋਨੀ 'ਚ ਸਤਲੁਜ ਦਾ ਪਾਣੀ ਹੋਇਆ ਓਵਰਫਲੋ, ਨਾਲ ਲੱਗਦੇ ਇਲਾਕਿਆਂ 'ਚ ਬਣਿਆ ਹੜ੍ਹ ਦਾ ਖਤਰਾ!
ਜਾਣਕਾਰੀ ਮੁਤਾਬਕ, ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ 5 ਸਤੰਬਰ ਤੱਕ ਦੀ ਜਾਣਕਾਰੀ ਮੁਤਾਬਕ, 23 ਜਿਲ੍ਹਿਆਂ ਦੇ 1948 ਪਿੰਡਾਂ ਦੀ 384,322 ਲੋਕਾਂ ਦੀ ਆਬਾਦੀ ਪ੍ਰਭਾਵਿਤ ਹੋਈ ਹੈ। ਪੰਜਾਬ ਸਰਕਾਰ ਨੇ ਦੱਸਿਆ ਕਿ ਬਚਾਅ ਅਤੇ ਰਾਹਤ ਕਾਰਵਾਈ ਪੱਖੋਂ NDRF, ਭਾਰਤੀ ਹਵਾਈ ਸੈਨਾ, ਨੇਵੀ ਅਤੇ ਫੌਜ ਵੱਲੋਂ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8