ਮਾਣਹਾਨੀ ਕੇਸ ''ਚ ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਅੰਮ੍ਰਿਤਸਰ ਦੀ ਅਦਾਲਤ ’ਚ ਹੋਏ ਪੇਸ਼
Friday, Oct 28, 2022 - 03:33 PM (IST)
ਅੰਮ੍ਰਿਤਸਰ (ਸਾਗਰ) - ਮਜੀਠੀਆ ਵਲੋਂ ਕੀਤੇ ਗਏ ਮਾਣਹਾਨੀ ਦੇ ਕੇਸ ਵਿੱਚ ਦਿੱਲੀ ਦੇ ਪਾਰਲੀਮੈਂਟ ਮੈਂਬਰ ਸੱਜਣ ਸਿੰਘ ਅੱਜ ਅੰਮ੍ਰਿਤਸਰ ਦੀ ਕੋਰਟ ਵਿਚ ਪੇਸ਼ ਹੋਏ। ਬਿਕਰਮ ਮਜੀਠੀਆ ਦੇ ਨਾ ਆਉਣ ਕਰਕੇ ਕੋਰਟ ਨੇ ਇਸ ਮਾਮਲੇ ਦੀ ਤਾਰੀਖ਼ ਅੱਗੇ ਪਾਉਣੀ ਪੈ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਜੇ ਸਿੰਘ ਨੇ ਕਿਹਾ ਕਿ ਉਹ ਕੋਰਟ ਦਾ ਸਨਮਾਨ ਕਰਦੇ ਹਨ, ਜਿਸ ਕਰਕੇ ਉਹ ਹਮੇਸ਼ਾ ਆਪਣੀ ਤਾਰੀਖ਼ 'ਤੇ ਪੇਸ਼ ਹੋ ਜਾਂਦੇ ਹਨ। ਮਾਮਲੇ ਦੀ ਸੁਣਵਾਈ ਦੌਰਾਨ ਅੱਜ ਮਜੀਠੀਆ ਕੋਰਟ ਵਿਚ ਪੇਸ਼ ਨਹੀਂ ਹੋਏ, ਜਿਸ ਕਰਕੇ ਕੋਰਟ ਨੂੰ ਤਾਰੀਖ਼ ਅਗੇ ਪਾਉਣੀ ਪਈ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਦੱਸ ਦੇਈਏ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਵਲੋਂ ਇਕ ਨਸ਼ੇ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ। ਟਿੱਪਣੀ ਤੋਂ ਬਾਅਦ ਬਿਕਰਮ ਮਜੀਠੀਆ ਵਲੋਂ ਇਨ੍ਹਾਂ ਦੋਵਾਂ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਬਿਕਰਮ ਮਜੀਠੀਆ ਕੋਲੋਂ ਮੁਆਫ਼ੀ ਮੰਗ ਲਈ ਸੀ ਪਰ ਦਿੱਲੀ ਦੇ ਮੈਂਬਰ ਪਾਰਲੀਮੈਂਟ ਸੰਜੇ ਸਿੰਘ ਦੀ ਅਜੇ ਤੱਕ ਇਸ ਮਾਮਲੇ ਨੂੰ ਲੈ ਕੇ ਪੇਸ਼ੀ ਹੋ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ