ਸੰਜੇ ਟੰਡਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ ਤੋਂ ਕਰਵਾਇਆ ਜਾਣੂੰ
Monday, Aug 19, 2024 - 01:19 PM (IST)

ਚੰਡੀਗੜ੍ਹ (ਨਵਿੰਦਰ) : ਭਾਜਪਾ ਦੀ ਕੌਮੀ ਕਾਰਜਕਾਰਣੀ ਦੇ ਮੈਂਬਰ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਸੰਜੇ ਟੰਡਨ ਨੇ ਦਿੱਲੀ ’ਚ ਭਾਜਪਾ ਦਫ਼ਤਰ ਵਿਖੇ ਹੋਈ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ’ਚ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ ਤੇ ਹਾਊਸਿੰਗ ਬੋਰਡ ਨਾਲ ਸਬੰਧਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ’ਚ ਭਾਜਪਾ ਦੀ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਬਾਰੇ ਜਾਣਕਾਰੀ ਦਿੱਤੀ।