New Wear Well ਦੇ ਮਾਲਕ ਸੰਜੇ ਵਰਮਾ ਦਾ ਸਸਕਾਰ, ਪੁੱਜੇ ਵੱਡੇ ਸਿਆਸੀ ਆਗੂ (ਵੀਡੀਓ)
Tuesday, Jul 08, 2025 - 02:40 PM (IST)

ਅਬੋਹਰ (ਵੈੱਬ ਡੈਸਕ): ਬੀਤੇ ਦਿਨੀਂ New Wear Well ਦੇ ਮਾਲਕ ਸੰਜੇ ਵਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਅਬੋਹਰ ਵਿਖੇ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਦਾ ਹਾਲ ਵੇਖ ਕੇ ਹਰ ਅੱਖ ਨਮ ਹੋ ਗਈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਸਣੇ ਕਈ ਵੱਡੇ ਸਿਆਸੀ ਆਗੂਆਂ ਵੱਲੋਂ ਵੀ ਪੀੜਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਬੱਡੀ ਖਿਡਾਰੀ ਨੂੰ ਸਾਰੇ ਸ਼ਹਿਰ 'ਚ ਲੱਭਦੀ ਰਹੀ ਪੁਲਸ, 3 ਦਿਨ ਬਾਅਦ ਥਾਣੇ ਦੀ ਛੱਤ ਤੋਂ ਹੀ ਮਿਲੀ ਲਾਸ਼
ਅੰਤਿਮ ਸੰਸਕਾਰ ਦੌਰਾਨ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੇ ਬੜੇ ਭਾਵੁਕ ਢੰਗ ਨਾਲ ਪੁੱਛਿਆ ਕਿ ਗੈਂਗਸਟਰਾਂ ਵਿਰੁੱਧ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਉਨ੍ਹਾਂ ਨੂੰ ਦੇਸ਼ ਭਰ ਵਿਚ ਪਨਾਹ ਕਿਉਂ ਦਿੱਤੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਇੰਨਾ ਟੈਕਸ ਦੇਣ ਤੋਂ ਬਾਅਦ ਵੀ ਦੇਸ਼ ਵਿਚ ਕਾਰੋਬਾਰੀਆਂ ਲਈ ਕੋਈ ਸੁਰੱਖਿਆ ਨਹੀਂ ਹੈ। ਉਨ੍ਹਾਂ ਸਾਰੇ ਸਿਆਸਤਦਾਨਾਂ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ, ਤਾਂ ਜੋ ਉਨ੍ਹਾਂ ਦੇ ਭਰਾ ਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਫੈਸ਼ਨ ਡਿਜ਼ਾਈਨਰ ਅਤੇ ਵੱਡੇ ਟੈਕਸਟਾਈਲ ਕਾਰੋਬਾਰੀ ਸੰਜੇ ਵਰਮਾ ਦੀ ਅਬੋਹਰ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8