ਮੰਤਰੀ ਸੰਜੀਵ ਅਰੋੜਾ ਨੇ ਸੰਗਰੂਰ ''ਚ ਲਹਿਰਾਇਆ ਤਿਰੰਗਾ, ਕਿਹਾ ਸ਼ਹੀਦਾਂ ਸਦਕਾ ਅਸੀਂ ਆਜ਼ਾਦੀ ਮਾਣ ਰਹੇ
Friday, Aug 15, 2025 - 10:59 AM (IST)

ਸੰਗਰੂਰ : ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਦੇ ਪੁਲਸ ਲਾਈਨਜ਼ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਸੰਜੀਵ ਅਰੋੜਾ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸੰਜੀਵ ਅਰੋੜਾ ਨੇ ਕਿਹਾ ਕਿ ਇਨ੍ਹਾਂ ਘੁਲਾਟੀਆਂ ਸਦਕਾ ਹੀ ਅਸੀਂ ਅੱਜ ਅਜਾਦੀ ਦਾ ਆਨੰਦ ਮਾਣ ਰਹੇ ਹਾਂ । ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਹੈ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਵਾਸੀਆਂ ਨੂੰ ਦਿੱਤਾ ਤੋਹਫ਼ਾ
ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈੱਬੀ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਵੱਖ-ਵੱਖ ਵਿਭਾਗਾਂ ਦੇ ਮੁਖੀ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਬੱਚੇ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਪੁਲਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਾਂ, ਬੈਂਡ ਵਲੋਂ ਪਰੇਡ ਵਿਚ ਹਿੱਸਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਵਾਰਿਸਾਂ ਨੂੰ ਸਨਮਾਨਿਤ ਵੀ ਕੀਤਾ ।